Sat, 11 Jul 2026

ਜਲੰਧਰ ਸ਼ਹਿਰੀ ਮਹਿਲਾ ਕਾਂਗਰਸ ਦੀ ਪ੍ਰਧਾਨ ਪ੍ਰੋ. ਅਨੁਰਾਧਾ ਬੰਗਾ ਨੇ ਡੇਰਾ ਸੰਤ ਸਰਵਣ ਦਾਸ ਜੀ, ਬੱਲਾਂ ਵਿਖੇ ਟੇਕਿਆ ਮੱਥਾ |

ਜਲੰਧਰ ਅੱਜ ਮਿਤੀ 9 (ਸੋਨੂੰ) : ਜਲੰਧਰ ਸ਼ਹਿਰੀ ਮਹਿਲਾ ਕਾਂਗਰਸ ਦੀ ਨਵ-ਨਿਯੁਕਤ ਪ੍ਰਧਾਨ ਪ੍ਰੋ. ਅਨੁਰਾਧਾ ਬੰਗਾ ਨੇ ਡੇਰਾ ਸੰਤ ਸਰਵਣ ਦਾਸ ਜੀ, ਬੱਲਾਂ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ ਪਦਮਸ਼੍ਰੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਪ੍ਰੋ. ਅਨੁਰਾਧਾ ਬੰਗਾ ਨੇ ਪਦਮਸ਼੍ਰੀ ਸਨਮਾਨ ਨਾਲ ਸਨਮਾਨਿਤ ਹੋਣ 'ਤੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਸਿਰਫ਼ ਡੇਰਾ ਸੰਤ ਸਰਵਣ ਦਾਸ ਜੀ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਅਤੇ ਸਮਾਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਰਾਜ ਵੱਲੋਂ ਮਨੁੱਖਤਾ, ਸਮਾਜ ਸੇਵਾ, ਸਿੱਖਿਆ ਅਤੇ ਆਪਸੀ ਭਾਈਚਾਰੇ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਪ੍ਰੇਰਣਾਦਾਇਕ ਹਨ।

ਪ੍ਰੋ. ਅਨੁਰਾਧਾ ਬੰਗਾ ਨੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਦਾ ਸੰਕਲਪ ਵੀ ਦੁਹਰਾਇਆ। ਇਸ ਮੌਕੇ ਪਦਮਸ਼੍ਰੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੰਦਿਆਂ ਲੋਕ ਸੇਵਾ ਦੇ ਖੇਤਰ ਵਿੱਚ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰੋ. ਅਨੁਰਾਧਾ ਬੰਗਾ ਨੇ ਕਿਹਾ ਕਿ ਸੰਤ ਮਹਾਰਾਜ ਦਾ ਆਸ਼ੀਰਵਾਦ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਉਹ ਸਮਾਜ ਤੇ ਮਹਿਲਾਵਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।


910

Share News

Comments

No comments yet.



Latest News

Number of Visitors - 172721