Thu, 16 Jul 2026

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 

ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਜਲੰਧਰ ਲਈ ਅਬਜਰਵਰ ਕੀਤੇ ਨਿਯੁਕਤ ।

ਜਲੰਧਰ 15 ਜੁਲਾਈ (ਸੋਨੂੰ) : ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਜਲੰਧਰ ਦੇ ਸ਼ਹਿਰੀ ਅਤੇ ਦਿਹਾਤੀ ਦੇ ਹਲਕਾ ਪ੍ਰਧਾਨ ਨਿਯੁਕਤ ਕਰਨ ਉਪਰੰਤ  ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲੰਧਰ ਦੇ ਸ਼ਹਿਰੀ ਅਤੇ ਦਿਹਾਤੀ ਦੇ ਸਾਰੇ ਹਲਕਾ ਪ੍ਰਧਾਨ ਸਾਹਿਬਾਨ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਵਲੋਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਜਲੰਧਰ ਸ਼ਹਿਰੀ ਅਤੇ ਬਚਿੱਤਰ ਸਿੰਘ ਕੋਹਾੜ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਉਨ੍ਹਾਂ ਦੀ ਸਹਿਮਤੀ ਨਾਲ ਅਵਤਾਰ ਸਿੰਘ ਮੀਰਾਂ ਅਤੇ ਸੁਰਜੀਤ ਸਿੰਘ ਨੀਲਾਮਹਿਲ ਨੂੰ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਜ਼ਿਲ੍ਹਾ ਜਲੰਧਰ ਦੇ ਅਬਜਰਵਰ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ।
      ਇਸ ਮੌਕੇ ਜਥੇਦਾਰ ਗਾਬੜੀਆ ਨੇ ਨਵ ਨਿਯੁਕਤ ਅਬਜਰਵਰ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਹਿਬਾਨ ਅਤੇ ਬੀਸੀ ਵਿੰਗ ਦੇ ਹਲਕਾ ਪ੍ਰਧਾਨ ਸਾਹਿਬਾਨ ਦੀ ਸਲਾਹ ਨਾਲ ਜਥੇਬੰਦੀ ਬਣਾਉਣ ਲਈ ਅਬਜਰਵਰ ਸਾਹਿਬਾਨ ਦੀਆਂ ਡਿਊਟੀਆਂ ਲਗਾਈਆਂ ਗਈਆਂ।
     ਇਸ ਮੌਕੇ ਨਵ ਨਿਯੁਕਤ ਅਬਜਰਵਰ ਸਾਹਿਬਾਨ ਨੇ ਜਥੇਦਾਰ ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਢੀਂਡਸਾ, ਬਚਿੱਤਰ ਸਿੰਘ ਕੋਹਾੜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵਲੋਂ ਮਿਲੀ ਜ਼ੁਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ ਅਤੇ ਹਲਕਾ ਪ੍ਰਧਾਨ ਸਾਹਿਬਾਨ ਨਾਲ ਹਰ ਤਰ੍ਹਾਂ ਨਾਲ ਤਾਲਮੇਲ ਕਰਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।
      ਇਸ ਮੌਕੇ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਜਲੰਧਰ ਸ਼ਹਿਰੀ, ਬਚਿੱਤਰ ਸਿੰਘ ਕੋਹਾੜ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ, ਅੰਮ੍ਰਿਤ ਬੀਰ ਸਿੰਘ ਪ੍ਰਧਾਨ ਯੂਥ ਅਕਾਲੀ ਦਲ,ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਜ਼ਿਲ੍ਹਾ ਜਲੰਧਰ ਸ਼ਹਿਰੀ,ਰਾਜਕਮਲ ਸਿੰਘ ਭੁੱਲਰ ਨਕੋਦਰ, ਰਵਿੰਦਰ ਸਿੰਘ ਸਵੀਟੀ,ਕੁਲਵਿੰਦਰ ਸਿੰਘ ਟੋਨੀ ਆਦਮਪੁਰ, ਤਰਲੋਚਨ ਸਿੰਘ ਪ੍ਰਧਾਨ ਹਲਕਾ ਉਤਰੀ, ਜਤਿੰਦਰ ਜੀਤ ਸਿੰਘ ਕੈਂਟ, ਗੁਰਵਿੰਦਰ ਸਿੰਘ,ਗੋਰਵ ਭਗਤ, ਜਗਦੇਵ ਸਿੰਘ ਜੰਗੀ, ਅਮਰਜੀਤ ਸਿੰਘ ਮੰਗਾਂ,ਗੁਰਚਰਨ ਸਿੰਘ ਲਾਲੀ, ਕੁਲਵੰਤ ਸਿੰਘ ਮਰਾਜਵਾਲਾ,ਰਾਜਵਿੰਦਰ ਸਿੰਘ ਰਾਜਾ, ਜਰਨੈਲ ਸਿੰਘ, ਸੁਖਵਿੰਦਰ ਸਿੰਘ ਹਾਜੀਪੁਰ,ਧੀਰ ਸਿੰਘ, ਜਸਪ੍ਰੀਤ ਸਿੰਘ ਜੱਸੀ, ਗੁਰਪ੍ਰੀਤ ਸਿੰਘ ਗੋਪੀ ਆਦਿ ਹਾਜ਼ਰ ਸਨ।


154

Share News

Comments

No comments yet.



Latest News

Number of Visitors - 175278