Saturday, 31 Jan 2026

*ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ਪਾਰਟੀ ਵਿਧਾਇਕਾਂ, ਚੇਅਰਮੈਨਾਂ ਅਤੇ ਔਧੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਚੋਣ ਰਣਨੀਤੀ ਬਾਰੇ ਕੀਤੀ ਚਰਚਾ*

 *ਜਲੰਧਰ ਸੀਟ ਵੱਲ ਮੇਰਾ ਖਾਸ ਧਿਆਨ, ਕਿਸੇ ਵੀ ਕੀਮਤ 'ਤੇ ਜਿੱਤਾਂਗੇ - ਭਗਵੰਤ ਮਾਨ*

 *ਮੁੱਖ ਮੰਤਰੀ ਮਾਨ ਨੇ ਪਾਰਟੀ ਦੇ ਸਮੂਹ ਆਗੂਆਂ ਨੂੰ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਦੇ ਲੋਕ ਪੱਖੀ ਕੰਮਾਂ ਬਾਰੇ ਲੋਕਾਂ ਨੂੰ ਦੱਸਣ ਲਈ ਕਿਹਾ*

 *ਪਾਰਟੀ ਛੱਡਣ ਵਾਲੇ ਆਗੂਆਂ 'ਤੇ ਮਾਨ ਨੇ ਕਿਹਾ- ਸਾਨੂੰ ਇਹਨਾਂ ਵੱਲ ਧਿਆਨ ਦੇਣ ਦੀ ਲੋੜ ਨਹੀਂ,  ਪਾਰਟੀ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਜਨਤਾ ਆਪੇ ਦੇਵੇਗੀ ਜਵਾਬ *

 *ਚੰਡੀ

ਜਲੰਧਰ  07 ਅਪ੍ਰੈਲ* (ਵਿਕਰਾਂਤ ਮਦਾਨ) 

 ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਲੋਕ ਸਭਾ ਨੂੰ ਲੈ ਕੇ ਕਾਫੀ ਗੰਭੀਰ ਹਨ।  ਪਾਰਟੀ ਆਪਣੀ ਜਿੱਤੀ ਹੋਈ ਸੀਟ ਕਿਸੇ ਵੀ ਕੀਮਤ 'ਤੇ ਵਾਪਸ ਜਿੱਤਣਾ ਚਾਹੁੰਦੀ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਜਲੰਧਰ 'ਚ ਪਾਰਟੀ ਵਿਧਾਇਕਾਂ ਅਤੇ ਔਧੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨਾਲ ਚੋਣ ਰਣਨੀਤੀ 'ਤੇ ਚਰਚਾ ਕੀਤੀ।

 ਮੀਟਿੰਗ ਦੌਰਾਨ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ, ਆਗੂਆਂ ਅਤੇ ਔਧੇਦਾਰਾਂ  ਨੂੰ ਕਿਹਾ ਕਿ ਉਹ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਲੋਕ ਪੱਖੀ ਕੰਮਾਂ ਅਤੇ ਫੈਸਲਿਆਂ ਬਾਰੇ ਲੋਕਾਂ ਨੂੰ ਦੱਸਣ ਅਤੇ ਉਨ੍ਹਾਂ ਦਾ ਜ਼ੋਰਦਾਰ ਪ੍ਰਚਾਰ ਕਰਨ।  ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਏਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ ਪਿਛਲੇ ਸੱਤਰ ਸਾਲਾਂ ਵਿੱਚ ਨਹੀਂ ਕੀਤਾ।  ਇਸ ਲਈ ਸਾਨੂੰ ਆਪਣੇ ਕੰਮ ਨੂੰ ਫੈਲਾਉਣ ਦੀ ਲੋੜ ਹੈ।

 ਮਾਨ ਨੇ ਕਿਹਾ ਕਿ ਪਹਿਲਾਂ ਸੰਗਰੂਰ ਲੋਕ ਸਭਾ ਹਲਕਾ ਆਮ ਆਦਮੀ ਪਾਰਟੀ ਦਾ ਗੜ੍ਹ ਹੁੰਦਾ ਸੀ।  ਹੁਣ ਜਲੰਧਰ ਵੀ ਸੰਗਰੂਰ ਨਾਲ ਜੁੜ ਗਿਆ ਹੈ।  ਹੁਣ ਦੋਵੇਂ ਸੀਟਾਂ ਸਾਡੇ ਲਈ ਬਹੁਤ ਮਹੱਤਵਪੂਰਨ ਹਨ।  ਸਾਡਾ ਦੋਵਾਂ 'ਤੇ ਖਾਸ ਧਿਆਨ ਹੈ ਅਤੇ ਅਸੀਂ ਇਸ ਨੂੰ ਕਿਸੇ ਵੀ ਕੀਮਤ 'ਤੇ ਜਿੱਤਣਾ ਹੈ।  ਸਾਡੀ ਪਹਿਲੀ ਤਰਜੀਹ ਜਲੰਧਰ ਸੀਟ ਨੂੰ ਕਿਸੇ ਵੀ ਕੀਮਤ 'ਤੇ ਜਿੱਤਣਾ ਹੈ।  ਇਸ ਦੇ ਲਈ ਸਮੂਹਿਕ ਕੋਸ਼ਿਸ਼ ਬਹੁਤ ਜ਼ਰੂਰੀ ਹੈ।

 'ਆਪ' ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਪਾਰਟੀ ਛੱਡਣ 'ਤੇ ਮਾਨ ਨੇ ਕਿਹਾ ਕਿ ਸਾਨੂੰ ਉਨ੍ਹਾਂ 'ਤੇ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ।  ਉਨ੍ਹਾਂ ਪਾਰਟੀ ਨਾਲ ਧੋਖਾ ਕੀਤਾ ਹੈ ਅਤੇ ਜਨਤਾ ਧੋਖਾ ਦੇਣ ਵਾਲੇ ਨੂੰ ਚੋਣਾਂ ਵਿਚ ਜਵਾਬ ਦੇਵੇਗੀ।  ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਸਾਂਸਦ ਬਣਾਇਆ ਸੀ ਅਤੇ ਮਾਨਤਾ ਦਿੱਤੀ ਸੀ ਪਰ ਉਸ ਨੇ ਸਾਡੇ ਨਾਲ ਧੋਖਾ ਕੀਤਾ ਹੈ।  ਉਸਦਾ ਕੋਈ ਨਿੱਜੀ  ਜਨਾਧਾਰ ਨਹੀਂ ਹੈ।


22

Share News

Login first to enter comments.

Latest News

Number of Visitors - 136003