Thursday, 29 Jan 2026

MCD ਚੋਣਾਂ 'ਚ ਜਿੱਤ ਪਿੱਛੋਂ AAP ਕੌਂਸਲਰਾਂ ਨੂੰ ਕੇਜਰੀਵਾਲ ਦੀ ਨਸੀਹਤ; ਕਦੇ ਹੰਕਾਰ ਨਾ ਕਰਿਓ, ਨਹੀਂ ਤਾਂ...

ਨਵੀਂ ਦਿੱਲੀ: AAP win MCD Election 2022: ਦਿੱਲੀ ਨਗਰ ਨਿਗਮ ਚੋਣਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਐਮਸੀਡੀ ਵਿੱਚ ਭਾਜਪਾ ਦੇ 15 ਸਾਲ ਦੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਐਮਸੀਡੀ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਦਿੱਲੀ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਦਿਨ-ਰਾਤ ਕੰਮ ਕਰਕੇ ਤੁਹਾਡੇ ਭਰੋਸੇ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰਾਂਗਾ। ਜਦੋਂ ਅਰਵਿੰਦ ਕੇਜਰੀਵਾਲ ਭਾਸ਼ਣ ਦੇ ਰਹੇ ਸਨ ਤਾਂ ਭੀੜ ਵਿੱਚੋਂ ਆਈ ਲਵ ਯੂ ਦੀ ਆਵਾਜ਼ ਆਈ, ਜਿਸ ਦੇ ਜਵਾਬ ਵਿੱਚ ਸੀਐਮ ਕੇਜਰੀਵਾਲ ਨੇ ਆਈ ਲਵ ਯੂ ਕਹਿ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਕੇਜਰੀਵਾਲ ਨੇ ਬਦਲਾਅ ਲਈ ਦਿੱਲੀ ਦੇ ਲੋਕਾਂ ਦਾ ਕੀਤਾ ਧੰਨਵਾਦ

ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮੈਂ ਦਿੱਲੀ ਦੇ ਲੋਕਾਂ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਬਦਲਾਅ ਲਿਆਉਣ ਲਈ ਧੰਨਵਾਦ ਕਰਦਾ ਹਾਂ। ਉਨ੍ਹਾਂ ਆਪਣੀ ਪਾਰਟੀ ਦੇ ਜੇਤੂ ਕੌਂਸਲਰਾਂ ਨੂੰ ਕਿਹਾ ਕਿ ਤੁਸੀਂ ਸਿਰਫ਼ ਆਮ ਆਦਮੀ ਪਾਰਟੀ ਦੇ ਕੌਂਸਲਰ ਨਹੀਂ, ਸਗੋਂ ਦਿੱਲੀ ਦੇ ਕੌਂਸਲਰ ਹੋ। ਦਿੱਲੀ ਨੂੰ ਠੀਕ ਕਰਨ ਲਈ ਸਾਨੂੰ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਸਾਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਵੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰਾਂ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਚੇਤਾਵਨੀ ਵੀ ਦਿੱਤੀ ਅਤੇ ਕਿਹਾ ਕਿ ਕਦੇ ਵੀ ਹੰਕਾਰ ਨਾ ਕਰੋ, ਨਹੀਂ ਤਾਂ ਜਨਤਾ ਮਾਫ ਕਰੇ ਜਾਂ ਨਾ ਕਰੇ, ਉੱਪਰ ਵਾਲਾ ਕਦੇ ਵੀ ਮੁਆਫ ਨਹੀਂ ਕਰੇਗਾ।


8

Share News

Latest News

Number of Visitors - 132858