Thursday, 29 Jan 2026

ਐਡਵੋਕੇਟ ਧਾਮੀ ਨੇ ਦਾਸਤਾਨ-ਏ-ਸਰਹਿੰਦ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿੱਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਫਿਲਮ ਨੂੰ ਜਾਰੀ ਹੋਣ ਤੋਂ ਰੋਕਣ ਸਬੰਧੀ ਕਈ ਜਥੇਬੰਦੀਆਂ ਅਤੇ ਸੰਗਤ ਵੱਲੋਂ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਹੁਤ ਸਾਰੇ ਇਤਰਾਜ਼ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜੇ ਹਨ।


218

Share News

Latest News

Number of Visitors - 132693