Sun, 13 Sep 2026
Post Details

ਤਹਿਸੀਲ ਬਾਬਾ ਬਕਾਲਾ ਦਾ ਨੌਜਵਾਨ ਗੁਰਪ੍ਰੀਤ ਸਿੰਘ ਫੌਜ ਵਿੱਚ ਬਣਿਆ ਲੈਫਟੀਨੈਂਟ

ਅੰਮ੍ਰਿਤਸਰ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਤਹਿਸੀਲ ਬਾਬਾ ਬਕਾਲਾ ਪਿੰਡ ਬੋਪਾਰਾਏ ਦਾ ਨੌਜਵਾਨ ਗੁਰਪ੍ਰੀਤ ਸਿੰਘ ਫੌਜ ਵਿੱਚ ਲੈਫਟੀਨੈਂਟ ਪਦ ’ਤੇ ਨਿਯੁਕਤ ਹੋਇਆ ਹੈ ਅਤੇ ਇਸ ਦੇ ਪਰਿਵਾਰ ਵੱਲੋਂ ਵੀ ਦੇਸ਼ ਦੀ ਸੇਵਾ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਬਿਜਲੀ ਮੰਤਰੀ, ਪੰਜਾਬ ਹਰਭਜਨ ਸਿੰਘ ਨੇ ਨੌਜਵਾਨ ਗੁਰਪ੍ਰੀਤ ਸਿੰਘ ਦੇ ਘਰ ਪੁੱਜ ਕੇ ਵਧਾਈ ਦੇਣ ਸਮੇਂ ਕਿਹਾ ਕਿ ਗੁਰਪ੍ਰੀਤ ਸਿੰਘ ਦੇ ਦਾਦੇ ਨੇ ਵੀ 1971 ਇੰਡੋ-ਪਾਕਿ ਜੰਗ ਵਿੱਚ ਸ਼ਹੀਦੀ ਪਾਈ ਸੀ ਅਤੇ ਇਸ ਦੇ ਪਿਤਾ ਵੀ ਫੌਜ ਵਿੱਚੋਂ ਰਿਟਾਇਰ ਹੋਏ ਹਨ। ਉਨ੍ਹਾਂ ਦੱਸਿਆ ਕਿ ਲੈਫਟੀਨੈਂਟ ਗੁਰਪ੍ਰੀਤ ਸਿੰਘ ਦਾ ਇੱਕ ਭਰਾ ਹਰਪ੍ਰੀਤ ਸਿੰਘ ਇਸ ਸਮੇਂ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ ਅਤੇ ਦੂਜਾ ਭਰਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬਤੌਰ ਵਕੀਲ ਪ੍ਰੈਕਟਿਸ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਫੌਜ ਵਿੱਚ ਭਰਤੀ ਹੋਣ ਦੀ ਇੱਛਾ ਵਿਰਸੇ ਵਿੱਚ ਹੀ ਆਪਣੇ ਵਡ-ਵਡੇਰਿਆਂ ਤੋਂ ਹੀ ਮਿਲੀ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇੱਕ ਛੋਟੇ ਜਿਹੇ ਪਿੰਡ ਦਾ ਨੌਜਵਾਨ ਫੌਜ ਵਿੱਚ ਲੈਫਟੀਨੈਂਟ ਭਰਤੀ ਹੋਇਆ ਹੈ।

Latest News

Number of Visitors - 218310

Share this Post