Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

"ਜਲੰਧਰ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਭਾਜਪਾ ਨੂੰ ਹੀ ਲਿਆਉਣਾ ਹੈ-ਸੁਸ਼ੀਲ ਰਿੰਕੂ"

 

 

ਜਲੰਧਰ (ਵਿਕਰਾਂਤ ਮਦਾਨ)28 ਅਪ੍ਰੈਲ 24:- ਲੋਕ ਸਭਾ ਹਲਕਾ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਕਾਂਗਰਸ ਅਤੇ 'ਆਪ' ਦੇ ਆਗੂ ਸਿਰਫ ਉੱਚੀ-ਉੱਚੀ ਬੋਲ ਰਹੇ ਹਨ ਅਤੇ ਜ਼ਿਆਦਾ ਜੋਸ਼ ਕਾਰਨ ਹੋਸ਼ ਗੁਆ ਰਹੇ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣਾ ਭਰਮ ਦੂਰ ਰੱਖਣਾ ਚਾਹੀਦਾ ਹੈ ਕਿਉਂਕਿ ਇਸ ਵਾਰ ਜਲੰਧਰ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਭਾਜਪਾ ਨੂੰ ਹੀ ਲਿਆਉਣਾ ਹੈ ਅਤੇ ਸੁਸ਼ੀਲ ਰਿੰਕੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਾ ਹੈ ਜੋ ਪੰਜਾਬ 'ਤੇ ਰਾਜ ਕਰਨਾ ਚਾਹੁੰਦੇ ਹਨ, ਉਹ ਦੂਸਰਿਆਂ ਤੋਂ ਸਵਾਲ ਪੁੱਛ ਰਹੇ ਹਨ ਕਿ ਤੁਸੀਂ ਕੀ ਕੀਤਾ ਹੈ, ਜਦੋਂ ਕਿ ਉਨ੍ਹਾਂ ਨੇ ਕਿਹਾ ਕਿ ਪਿਛਲੇ 2 ਸਾਲਾਂ 'ਚ ਮਾਨ ਸਰਕਾਰ ਨੇ ਕੀ ਕੀਤਾ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਨਾਂ 'ਤੇ ਲੁੱਟ-ਖਸੁੱਟ ਕੀਤੀ ਹੈ ਅਤੇ ਇਸ ਵਾਰ ਲੋਕਾਂ ਨੇ ਉਸ ਨੂੰ ਹਰਾਉਣ ਦਾ ਮਨ ਬਣਾ ਲਿਆ ਹੈ ਅਤੇ ਹੁਣ ਦੇਸ਼ ਭਰ ਵਿਚ ਵਿਕਾਸ ਦੀ ਧਾਰਾ ਨੂੰ ਤੇਜ਼ੀ ਨਾਲ ਲਾਗੂ ਕਰਨ ਦਾ ਮਨ ਬਣਾ ਲਿਆ ਹੈ ਨਰੇਂਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਾ ਹੈ ਅਤੇ ਇਸ ਵਾਰ ਭਾਜਪਾ ਚਾਰ ਸੌ ਤੋਂ ਵੱਧ ਸੀਟਾਂ ਨਾਲ ਸਰਕਾਰ ਬਣਾਏਗੀ।

Comments

No comments yet.



Latest News

Number of Visitors - 221310

Share this Post