ਲੁਧਿਆਣਾ ਅੱਜ 29 ਅਪ੍ਰੈਲ (ਵਿਕਰਾਂਤ ਮਦਾਨ) : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਤੋਂ ਉਮੀਦਵਾਰ ਐਲਾਨਣ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਪੰਜਾਬ ਕਾਂਗਰਸ ਦੇ ਸਪੋਕਸਮੈਨ ਅਤੇ ਵਿਧਾਨ ਸਭਾ ਹਲਕਾ ਜਲੰਧਰ ਕੈਟ ਦੇ ਕੋਆਰਡੀਨੇਟਰ ਡਾ ਕਰਨ ਸੋਨੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਇਹ ਬਹੁਤ ਸਹੀ ਫੈਸਲਾ ਲਿਆ ਹੈ । ਉਨ੍ਹਾਂ ਕਿਹਾ ਕਿ ਲੁਧਿਆਣਾ ਲੋਕ ਸਭਾ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।ਕਿਉਕਿ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਤੇ ਸਤਿਕਾਰ ਕਰਦੇ ਹਨ । ਪੰਜਾਬ ਪ੍ਰਧਾਨ ਪੰਜਾਬ ਦੇ ਹੱਕਾਂ ਦੀ ਲੜਾਈ ਬਹੁਤ ਵਧੀਆ ਤਰੀਕੇ ਨਾਲ ਲੜ ਰਹੇ ਹਨ ।
ਡਾ ਕਰਨ ਸੋਨੀ ਨੇ ਕਿਹਾ ਕਿ ਮੈਂ ਨਿੱਜੀ ਤੌਰ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਨੇੜੇ ਤੋਂ ਕੰਮ ਕੀਤਾ ਹੈ । ਉਹ ਬਹੁਤ ਮਿਹਨਤੀ ਤੇ ਚੰਗੀ ਸੋਚ ਵਾਲੇ ਵਧੀਆ ਇਨਸਾਨ ਹਨ ਜੋ ਹਰ ਵਰਕਰਾਂ ਅਤੇ ਪਾਰਟੀ ਆਗੂਆਂ ਦੀ ਬਹੁਤ ਕਦਰ ਕਰਦੇ ਹਨ। ਅਸੀਂ ਖੁਸ਼ਕਿਸਮਤ ਹਾਂ ਕਿ ਉਨ੍ਹਾਂ ਨੂੰ ਲੁਧਿਆਣਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸਾਨੂੰ ਪੂਰੀ ਉਮੀਦ ਹੈ ਕਿ ਉਹ ਲੁਧਿਆਣਾ ਲੋਕ ਸਭਾ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਲੋਕ ਸਭਾ ਅੰਦਰ ਲੁਧਿਆਣਾ ਦੀ ਲੰੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਗੇ। ਇਸ ਲਈ ਸਾਨੂੰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਣਾ ਚਾਹੀਦਾ ਹੈ।






Login first to enter comments.