ਜਲੰਧਰ- 4 ਮਈ (ਵਿਕਰਾਂਤ ਮਦਾਨ)
ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਬੋਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਐਡਵੋਕੇਟ ਅਟਾਰਨੀ ਜਨਰਲ ਨੇ ਸਾਫ਼ ਕਰ ਦਿੱਤਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਸੁਰੱਖਿਆ ਵਾਪਸ ਲੈਣ ਕਾਰਨ ਹੀ ਹੋਇਆ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਕਰਨ ਵਾਲੇ ਲੋਕਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇ।ਸ. ਚੰਨੀ ਨੇ ਕਿਹਾ ਕਿ ਐਸ ਆਈ ਟੀ ਦੁਆਰਾ ਪੰਜਾਬ ਦੇ ਮੁੱਖ ਮੰਤਰੀ ਤੇ ਉਨ੍ਹਾਂ ਦੇ ਸਾਥੀਆਂ ਅਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰਾ ਦੀ ਮਿਲੀ ਭੁਗਤ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕ੍ਰਾਂਤੀਕਾਰੀ ਸੋਚ ਰੱਖਣ ਵਾਲੇ ਪੰਜਾਬ ਦੇ ਹੀਰੇ ਦੀ ਮੌਤ ਦਾ ਇਨਸਾਫ਼ ਮਿਲ ਸਕੇ ਤੇ ਸਿੱਧੂ ਦੇ ਬਿਲਕਦੇ ਮਾਪਿਆਂ ਨੂੰ ਰਾਹਤ ਮਿਲ ਸਕੇ।
ਬਾਈਟ-ਸ.ਚਰਨਜੀਤ ਸਿੰਘ ਚੰਨੀ -ਸਾਬਕਾ ਮੁੱਖ ਮੰਤਰੀ ਪੰਜਾਬ






Login first to enter comments.