Friday, 30 Jan 2026

ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਤੇ ਤੜਕ ਇਕ ਆਦਮੀ ਦੀ ਮੋਤ ।


ਜਲੰਧਰ ਅੱਜ ਮਿੱਤੀ (ਵਿਕਰਾਂਤ ਮਦਾਨ) : ਥਾਣਾ 1 ਅਧੀਨ ਆਉਂਦੇ ਜਲੰਧਰ ਅੰਮ੍ਰਿਤਸਰ ਮਾਰਗ ਤੇ ਪੈਂਦੇ ਸੀ ਟੀ ਪਬਲਿਕ ਸਕੂਲ ਦੇ ਨਜ਼ਦੀਕ ਤੜਕਸਾਰ ਸੜਕ ਤੇ ਪੈਦਲ ਜਾ ਰਹੇ  ਵਿਅਕਤੀ ਨੂੰ ਅਣਪਛਾਤੇ ਵਾਹਨ ਵੱਲ ਨੂੰ ਟੱਕਰ ਮਾਰੇ ਜਾਣ ਤੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਤੜਕਸਾਰ ਮਿਲੀ ਸੂਚਨਾ ਦੌਰਾਨ ਜਦੋਂ ਮੌਕੇ ਤੇ ਪੁੱਜੇ ਤਾਂ ਜਖਮੀ ਵਿਅਕਤੀ ਗੰਭੀਰ ਹਾਲਤ ਵਿੱਚ ਮਿਲਿਆ ਜਿਸ ਨੂੰ ਉਹਨਾਂ ਵੱਲੋਂ ਐਂਬੂਲੈਂਸ ਦੀ ਸਹਾਇਤਾ ਨਾਲ ਇਲਾਜ ਲਈ ਹਸਪਤਾਲ ਪਹੁੰਚਾਉਣਾ ਚਾਹਿਆ ਪਰ ਰਸਤੇ ਵਿੱਚ ਉਸਦੀ ਮੌਤ ਹੋ ਗਈ।ਉਨ੍ਹਾਂ ਦੱਸਿਆ ਕਿ ਉਸ ਦੀ ਜੇਬ ਵਿੱਚੋਂ ਕੋਈ ਵੀ ਪਹਿਚਾਣ ਪੱਤਰ ਨਾ ਮਿਲਣ ਤੇ ਉਸਦੀ ਮ੍ਰਿਤਕ ਦੇਹ ਨੂੰ ਪਹਿਚਾਣ ਲਈ 72 ਘੰਟੇ ਤੱਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਵੇਖਣ ਨੂੰ ਉਸ ਦੀ ਉਮਰ ਤਕਰੀਬਨ 50 ਸਾਲ ਦੀ ਲੱਗ ਰਹੀ। ਪੁਲਿਸ ਵੱਲੋਂ ਆਸ ਪਾਸ ਦੇ ਸੀਸੀ ਟੀਵੀ ਫੁਟੇਜ ਖੰਗਾਲੀ ਜਾਰੀ ਹੈ।


61

Share News

Login first to enter comments.

Latest News

Number of Visitors - 132962