Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸਿੱਧੂ ਮੂਸੇਵਾਲਾ ਦੇ SYL ਗੀਤ ਦੇ ਹੱਕ ਵਿੱਚ ਆਏ ਮੁੱਕੇਬਾਜ਼ ਵਿਜੇਂਦਰ ਸਿੰਘ, ਫੇਸਬੁੱਕ 'ਤੇ ਪੋਸਟ ਕਹਿ ਦਿੱਤੀ ਵੱਡੀ ਗੱਲ

Sidhu Moosewala's new song 'SYL'- ਹਰਿਆਣਾ ਦੇ ਮੁੱਕੇਬਾਜ਼ ਅਤੇ ਕਾਂਗਰਸ ਆਗੂ ਵਿਜੇਂਦਰ ਸਿੰਘ ਗੀਤ ਦੀ ਵਕਾਲਤ ਕਰ ਰਹੇ ਹਨ। ਵਿਜੇਂਦਰ ਸਿੰਘ ਦੇ ਫੇਸਬੁਕ ਤੇ ਲਿਖਿਆ ਹੈ ਕਿ ਮੂਸੇਵਾਲਾ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ।

ਚੰਡੀਗੜ੍ਹ : ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ ਦਿਖਦਾ ਨਜ਼ਰ ਆ ਰਿਹਾ ਹੈ ਅਤੇ ਹਰਿਆਣਾ ਦੇ ਮੁੱਕੇਬਾਜ਼ ਅਤੇ ਕਾਂਗਰਸ ਆਗੂ ਵਿਜੇਂਦਰ ਸਿੰਘ ਗੀਤ ਦੀ ਵਕਾਲਤ ਕਰ ਰਹੇ ਹਨ। ਵਿਜੇਂਦਰ ਸਿੰਘ ਦੇ ਫੇਸਬੁਕ ਤੇ ਲਿਖਿਆ ਹੈ ਕਿ ਮੂਸੇਵਾਲਾ ਨੇ ਕੁਝ ਵੀ ਗਲਤ ਨਹੀਂ ਕਿਹਾ ਹੈ।

ਮੁੱਕੇਬਾਜ ਵਿਜੇਂਦਰ ਸਿੰਘ ਨੇ ਫੇਸਬੁਕ 'ਤੇ ਪੋਸਟ ਪਾ ਕੇ ਲਿਖਿਆ ਹੈ....

 

ਸਿੱਧੂ ਮੂਸੇਵਾਲਾ ਦੇ SYL ਗਾਣੇ ਦੀ ਲਾਈਨ "ਓਨਾ ਚਿਰ ਪਾਣੀ ਛੱਡੋ, ਤੁਪਕਾ ਨਹੀਂ ਦਿੰਦੇ" ਨੂੰ ਲੈ ਕੇ ਲੋਕਾਂ ਨੂੰ ਕੰਨਫਿਊਸ਼ਨ ਹੈ ਕਿ ਪਾਣੀ ਦਾ ਤੁਪਕਾ ਕਿਸ ਨੂੰ ਨਹੀਂ ਦਿੰਦੇ ?
ਹਰਿਆਣਾ ਨੂੰ ? ਤਾਂ ਇਸ ਲਾਈਨ ਦੇ ਅਰਥ ਸਮਝਣ ਦੇ ਲਈ-
ਸਾਨੂੰ ਸਾਡਾ ਪਿਛੋਕੜ ਅਤੇ ਸਾਡਾ ਲਾਣਾ ਦੇ ਦਿਓ
ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਦੇ ਦਿਓ
ਨੂੰ ਧਿਆਨ ਨਾਲ ਸਮਝੋਂ ਕਿ ਸ਼ੁਰੂਆਤ ਚ ਹੀ ਪਰਿਵਾਰ ਇਕ ਕਰਨ ਦੀ ਗੱਲ ਕਹਿ ਰਿਹਾ ਹੈ , ਯਾਨੀ ਕਿ ਸਾਡਾ ਪਰਿਵਾਰ(ਰਾਜ) ਇਕ ਕਰ ਦਿਓ ਅਸੀ ਆਪਣਾ ਮਸਲਾ ਖ਼ੁਦ ਹੱਲ ਕਰ ਲਵਾਂਗੇ।
ਇਸ ਗਾਣੇ ਦੀ ਇਕ ਲਾਈਨ ਹੋਰ ਹੈ-
ਕਿਉਂ ਪੱਗਾਂ ਨਾਲ ਖਹਿੰਦਾ ਫਿਰਦਾ ਟੋਪੀ ਵਾਲਿਆ
ਇਸਨੂੰ ਵੀ ਸਮਝਣ ਦੀ ਜ਼ਰੂਰਤ ਹੈ । ਪੱਗ(ਪਗੜੀ) ਨੂੰ ਸਿਰਫ਼ ਸਿੱਖੀ ਨਾਲ ਜੋੜਕੇ ਨਾ ਦੇਖੋ, ਹਰਿਆਣਾ/ਰਾਜਸਥਾਨ ਚ ਵੀ ਪਗੜੀ ਨੂੰ ਬਹੁਤ ਅਹਿਮ ਮੰਨਿਆ ਜਾਂਦਾ ਹੈ। ਅਤੇ ਟੋਪੀ ਵਾਲੇ ਇਹ ਨੇਤਾ ਨੇ, ਜੋ ਸਾਨੂੰ ਆਪਸ ਚ ਲੜਵਾਉਂਦੇ ਨੇ..

ਨੋਟ- ਇਸ ਗਾਣੇ ਚ ਉਨ੍ਹਾਂ ਲੋਕਾਂ ਨੂੰ ਹੀ ਜਲਣ ਹੋ ਰਹੀ ਹੈ ,, ਜੋ ਲੋਕਾਂ ਨੂੰ ਪੰਜਾਬ, ਹਰਿਆਣਾ, ਰਾਜਸਥਾਨ,ਯੂਪੀ ਦੇ ਕਿਸਾਨਾਂ 'ਚ ਅੱਤਵਾਦ ਦਿੱਖਦਾ ਹੈ।

 

ਦੱਸ ਦੇਈਏ ਕਿ ਬੀਤੀ ਸ਼ਾਮ ਮੌਤ ਤੋਂ ਬਾਅਦ ਵੀਰਵਾਰ ਨੂੰ ਸਿੱਧੂ ਮੂਸੇਵਾਲਾ ਗਾਇਆ ਹੋਇਆ ਪਹਿਲਾ ਗੀਤ ਰਿਲੀਜ਼ ਕੀਤਾ ਗਿਆ।  ਇਹ ਪਹਿਲਾ ਗੀਤਾ ਹੈ, ਜਿਸ ਵਿੱਚ ਸਿੱਧੂ ਮੁੂਸੇਵਾਲਾ ਨੇ ਪੰਜਾਬ ਲਈ ਖੁਦਮੁਖ਼ਤਿਆਰੀ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਗੀਤ ਵਿੱਚ ਪੰਜਾਬ ਲਈ ਚੰਡੀਗੜ੍ਹ ਹੀ ਨਹੀਂ, ਪੰਜਾਬ ਤੋਂ ਵੱਖ ਹੋਏ ਹਿਮਾਚਲ ਤੇ ਹਰਿਆਣਾ ਦੀ ਵੀ ਮੁੜ ਤੋਂ ਮੰਗ ਕੀਤੀ ਗਈ।

ਗੀਤ ਦੇ ਸਪੱਸ਼ਟ ਬੋਲ ਹਨ ਕਿ ਜਿੰਨਾ ਚਿਰ ਪੰਜਾਬ ਨੂੰ ਪ੍ਰਭੂਸੱਤਾ ਨਹੀਂ ਮਿਲਦੀ ਸਤਲੁਜ ਯਮੁਨਾ ਲਿੰਕ (SYL) ਨਹਿਰ ਦਾ ਪਾਣੀ ਛੱਡੋ, ਪਾਣੀ ਦਾ ਇੱਕ ਵੀ ਤੁਪਕਾ ਨਹੀਂ ਦਿੰਦੇ। ਗੀਤਾਂ ਵਿੱਚ ਦਰਿਆਈ ਪਾਣੀਆਂ ਉੱਤੇ ਪੰਜਾਬ ਦੇ ਹੱਕ ਦਾ ਜਿਕਰ ਹੈ।ਇਸਦੇ ਨਾਲ ਹੀ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ।

Latest News

Number of Visitors - 220737

Share this Post