न्यूजीलैंड में पंजाबियों की भर्ती का विरोध, पुलिस ने प्रदर्शन रोका
ਜਲੰਧਰ ਅੱਜ ਮਿਤੀ: 20 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਿਆ
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਕੌਂਸਲਰ ਰਹੀ ਬੀਬੀ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਬਣਾਈ ਗਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜਿਲ੍ਹਾ ਦਿਹਾਤੀ ਦੇ ਪ੍ਰਧਾਨ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਮਪੀ ਸ਼੍ਰੀ ਮਹਿੰਦਰ ਸਿੰਘ ਕੇਪੀ ਅਤੇ ਬੰਗਾ ਹਲਕੇ ਤੋਂ ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਜੱਥੇਦਾਰ ਪ੍ਰੀਤਮ ਸਿੰਘ ਦੀ ਧਰਮਪਤਨੀ ਬੀਬੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।ਇੰਨ੍ਹਾਂ ਅਕਾਲੀ ਆਗੂਆਂ ਨੇ ਦੱਸਿਆ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਅਤੇ ਜੱਥੇਦਾਰ ਪ੍ਰੀਤਮ ਸਿੰਘ ਇੱਕ ਨਗਰ ਨਿਗਮ ਜਲੰਧਰ ਦੇ ਕੌਂਸਲਰ ਰਹੇ ਹਨ।ਸਕਰੀਨਿੰਗ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ
ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਉਮੀਦਵਾਰ ਦੀ ਚੋਣ ਕਰਨ ਵਾਸਤੇ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ।ਕਮੇਟੀ ਨੇ ਵੱਖ-ਵੱਖ ਅਕਾਲੀ ਸੋਚ ਵਾਲੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਕਾਲੀ ਪਿਛਕੋੜ ਵਾਲੇ ਆਗੂ ਜੱਥੇਦਾਰ ਪ੍ਰੀਤਮ ਸਿੰਘ ਦੀ ਧਰਮਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ।






Login first to enter comments.