ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਬਣੇ ਵਿਧਾਨ ਸਭਾ ਦੀ ਸਟੈਂਡਿੰਗ ਕਮੇਟੀ ਦੇ ਮੈਂਬਰ
ਜਲੰਧਰ ਅੱਜ ਮਿਤੀ 16 ਜੁਲਾਈ : ਆਦਮਪੁਰ ਤੋਂ ਕਾਂਗਰਸ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪੰਜਾਬ ਵਿਧਾਨ ਦੇ 2 ਸਟੈਂਡਿੰਗ ਕਮੇਟੀਆਂ ਦੇ ਚੁਣੇ ਗਏ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਭਲਾਈ ਵੈਲਫੇਅਰ ਕਮੇਟੀ (ਪੰਜਾਬ ਵਿਧਾਨ ਸਭਾ) ਚੁਣਿਆ ਹੈ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਦਾ ਜਿਹਨਾਂ ਨੇ ਮੈਨੂੰ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਭਲਾਈ ਵੈਲਫੇਅਰ ਕਮੇਟੀ (ਪੰਜਾਬ ਵਿਧਾਨ ਸਭਾ) ਦਾ ਮੈਂਬਰ ਨਿਯੁਕਤ ਕੀਤਾ ਹੈ, ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਮੈਂ ਕਮੇਟੀ ਸਾਹਮਣੇ ਲੋਕ ਹਿੱਤਾਂ ਦੇ ਮਾਮਲੇ ਉਠਾਵਾਂਗਾ ।






Login first to enter comments.