ਵਿਧਾਇਕ ਕੋਟਲੀ ਨੇ ਕੀਤੀ ਸਪੀਕਰ ਨਾਲ ਕੀਤੀ ਮੁਲਾਕਾਤ
ਜਲੰਧਰ ਅੱਜ ਮਿਤੀ (ਵਿਕਰਾਂਤ ਮਦਾਨ) : ਆਦਮਪੁਰ ਸ਼ਹਿਰ ਅੰਦਰ ਚੱਲ ਰਹੇ ਸੀਵਰੇਜ ਦੇ ਕੰਮ ਲਈ ਜਾਰੀ ਕੀਤੀ ਗਈ ਰਾਸ਼ੀ ਅਤੇ ਕੰਮਾ ਦੇ ਨਿਰੀਖਣ ਸਬੰਧੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਉਪਰੋਕਤ ਅਧਿਕਾਰੀਆਂ ਨੂੰ ਪੱਤਰ ਲਿਖੇ ਕਿ ਕੰਮਾ ਦੀ ਅਤੇ ਜਾਰੀ ਕੀਤੀ ਗਈ ਰਾਸ਼ੀ ਸਬੰਧੀ ਮੀਟਿੰਗ ਵਿੱਚ ਪਹੁੰਚ ਕੇ ਜਾਣਕਾਰੀ ਦਿੱਤੀ ਜਾਵੇ ਪਰ ਅਧਿਕਾਰੀਆਂ ਨੂੰ ਪੱਤਰ ਲਿਖਣ ਤੋਂ ਬਾਅਦ ਵੀ ਮੀਟਿੰਗ ਵਿੱਚ ਆਉਣਾ ਮੁਨਸਿਫ਼ ਨਹੀਂ ਸਮਝਿਆ ਜੋ ਕਿ ਇਕ ਚੁਣੇ ਹੋਏ ਨੁਮਾਇੰਦੇ ਦੀ ਤੌਹੀਨ ਹੈ ਇਸ ਲਈ ਇਹ ਮਾਮਲਾ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਦਿੱਤੇ ਜਾਣ ਸਬੰਧੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾ ਦੇ ਨਾਲ ਮੁਲਾਕਾਤ ਕੀਤੀ ਤੇ ਮੰਗ ਕਰਦੇ ਕਿਹਾ ਕਿ ਇਹ ਮਾਮਲਾ ਤੂਰੰਤ ਕਮੇਟੀ ਨੂੰ ਦਿੱਤਾ ਜਾਵੇ ਤੇ ਸਬੰਧ ਅਧਿਕਾਰੀਆਂ ਨੂੰ ਬੁਲਾ ਕੇ ਵਿਧਾਇਕ ਦੇ ਕੀਤੇ ਅਪਮਾਨ ਦਾ ਮਾਮਲਾ ਸੁਣਿਆ ਜਾਵੇ ਤੇ ਕਾਰਵਾਈ ਕੀਤੀ ਜਾਵੇ ।
ਫੋਟੋ ਕੈਪਸਨ :- ਪੰਜਾਬ ਵਿਧਾਨ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਆਦਮਪੁਰ ਸੁਖਵਿੰਦਰ ਸਿੰਘ ਕੋਟਲੀ






Login first to enter comments.