Baba Deep Singh Ji Parkash Purab at Gurduwara Shaheeda Sahib
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪੰਜਾਬ ਅਤੇ ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ। ਇਨ੍ਹਾਂ ਵਿੱਚੋਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਈ ਕਿਸਾਨਾਂ ਦੇ ਚੈੱਕ ਬਾਊਂਸ ਹੋ ਗਏ ਹਨ। ਇਸ ਸਬੰਧੀ ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਨੂੰ ਵੀ ਸ਼ਿਕਾਇਤ ਪੱਤਰ ਭੇਜ ਕੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਵਿਭਾਗ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਮੁਆਵਜ਼ੇ ਦੇ ਪੈਸੇ ਜਲਦੀ ਦਿਵਾਉਣ ਦਾ ਭਰੋਸਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ 'ਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਐਲਾਨ ਕੀਤਾ ਸੀ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਪਰਿਵਾਰਾਂ ਨੂੰ ਤਿੰਨ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਬਿਨਾਂ ਸ਼ਰਤ 25-25 ਲੱਖ ਰੁਪਏ ਦੇਣ ਦੀ ਵੀ ਮੰਗ ਕੀਤੀ ਸੀ।





