G2M ਜਲੰਧਰ 19 ਅਗੱਸਤ 2024:- ਬਹੁਜਨ ਸਮਾਜ ਪਾਰਟੀ ਦੇ ਜਲੰਧਰ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਿੱਚ ਲੋਕ ਬਹੁਤ ਹੀ ਮੁਸ਼ਕਿਲ ਹਾਲਾਤਾਂ ਵਿੱਚ ਜੀਅ ਰਹੇ ਹਨ। ਲੋਕ ਪਾਣੀ ਵਰਗੀਆਂ ਮੁੱਢਲੀਆਂ ਲੋੜਾਂ ਲਈ ਵੀ ਤਰਸ ਰਹੇ ਹਨ ਤੇ ਇਸ ਦੇ ਲਈ ਵੀ ਉਨ੍ਹਾਂ ਨੂੰ ਸੰਘਰਸ਼ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਆਪ ਸਰਕਾਰ ਤੇ ਇਸ ਤੋਂ ਪਹਿਲਾਂ ਕਾਂਗਰਸ ਦੀ ਸਰਕਾਰ ਲੋਕਾਂ ਦੇ ਵਿਕਾਸ ਲਈ ਕੋਈ ਕੰਮ ਨਹੀਂ ਕਰ ਸਕੀਆਂ। ਬਰਸਾਤ ਦੇ ਮੌਸਮ ਵਿੱਚ ਮੀਂਹ ਨਾਲ ਸ਼ਹਿਰ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਜਾਂਦੇ ਹਨ। ਇਹ ਸਰਕਾਰਾਂ ਅੱਜ ਤੱਕ ਸ਼ਹਿਰ ਲਈ ਯੋਗ ਸਟੋਰਮ ਸੀਵਰੇਜ ਦਾ ਪ੍ਰਬੰਧ ਨਹੀਂ ਕਰ ਸਕੀਆਂ। ਆਮ ਦਿਨਾਂ ਵਿੱਚ ਵੀ ਸੀਵਰੇਜ ਜਾਮ ਹੋਣ ਕਰਕੇ ਲੋਕਾਂ ਲਈ ਨਰਕ ਭਰੇ ਹਾਲਾਤ ਬਣੇ ਰਹਿੰਦੇ ਹਨ। ਪੀਣ ਯੋਗ ਪਾਣੀ ਨੂੰ ਲੈ ਕੇ ਵੀ ਸਥਿਤੀ ਠੀਕ ਨਹੀਂ ਹੈ। ਖਾਸ ਤੌਰ ਤੇ ਗਰਮੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਪੀਣ ਯੋਗ ਸਾਫ ਪਾਣੀ ਲਈ ਤਰਸਣਾ ਪੈਂਦਾ ਹੈ। ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਸੜਕਾਂ ਟੁੱਟੀਆਂ ਹੋਈਆਂ ਹਨ, ਜਿਸ ਕਰਕੇ ਲੋਕ ਦੁਰਘਟਨਾਵਾਂ ਦੇ ਸ਼ਿਕਾਰ ਤਾਂ ਹੁੰਦੇ ਹੀ ਹਨ, ਉਨ੍ਹਾਂ ਦੀਆਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਪਾਰਕ ਬਦਹਾਲੀ ਦੇ ਸ਼ਿਕਾਰ ਹਨ, ਜਿਸ ਕਰਕੇ ਲੋਕਾਂ ਲਈ ਸੈਰ ਕਰਨਾ ਵੀ ਮੁਸ਼ਕਿਲ ਹੋ ਰਿਹਾ ਹੈ। ਮੌਜ਼ੂਦਾ ਆਪ ਸਰਕਾਰਾਂ ਤੇ ਪਿਛਲੀ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜਾਰੀ ਕਰਕੇ ਲੋਕ ਬਹੁਤ ਹੀ ਮੁਸ਼ਕਿਲ ਹਾਲਾਤਾਂ ਵਿੱਚ ਜ਼ਿੰਦਗੀ ਜੀਊਣ ਲਈ ਮਜ਼ਬੂਰ ਹਨ।






Login first to enter comments.