Thursday, 29 Jan 2026

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 13 ਕਿਲੋ ਹੈਰੋਇਨ ਤੇ 5 AK-47, 5 ਪਿਸਤੌਲ ਬਰਾਮਦ

 

ਫਿਰੋਜ਼ਪੁਰ- ਪੰਜਾਬ ਪੁਲਿਸ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸੇ ਕੜੀ 'ਚ ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪਰੇਸ਼ਨ 'ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ 13 ਕਿਲੋ ਹੈਰੋਇਨ, 5 ਏ.ਕੇ.-47, 5 ਪਿਸਤੌਲ ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਉਨ੍ਹਾਂ ਦੱਸਿਆ ਕਿ ਬਾਰਡਰ ਆਊਟ ਪੋਸਟ (ਬੀਓਪੀ) ਦੋਨਾ ਤੇਲੂ ਮੱਲ ਨੇੜੇ ਸਦਰ ਖੇਤਰ ਦੇ ਪਿੰਡ ਵਾਹਕਾ ਦੇ ਇੱਕ ਕਿਸਾਨ ਦੇ ਖੇਤ ਵਿੱਚੋਂ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ।

ਅਧਿਕਾਰੀਆਂ ਮੁਤਾਬਕ ਇਹ ਹਥਿਆਰ ਮਿੱਟੀ ਵਿੱਚ ਦੱਬੇ ਹੋਏ ਸਨ। ਕੁਝ ਦਿਨ ਪਹਿਲਾਂ ਐਤਵਾਰ ਨੂੰ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ 8 ਚੀਨੀ ਪਿਸਤੌਲ, 60 ਗੋਲੀਆਂ ਅਤੇ 2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਵਿਚ ਤਸਕਰੀ ਕੀਤੀ ਗਈ ਸੀ। ਇੱਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਵਾਲੀਆਂ ਵਜੋਂ ਹੋਈ ਹੈ। ਇਹ ਖੇਪ ਤਸਕਰੀ ਲਈ ਸੀ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਪੁਖਤਾ ਸੂਚਨਾ ਸੀ ਕਿ ਹਥਿਆਰਾਂ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਡਰੋਨ ਨੇ ਸ਼ੁੱਕਰਵਾਰ ਨੂੰ ਖੇਪ ਨੂੰ ਭਾਰਤੀ ਖੇਤਰ ਦੇ ਅੰਦਰ ਸੁੱਟ ਦਿੱਤਾ ਅਤੇ ਪਰਮਜੀਤ ਸਿੰਘ ਨੇ ਸ਼ਨੀਵਾਰ ਨੂੰ ਇਸ ਨੂੰ ਬਰਾਮਦ ਕਰ ਲਿਆ।

ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦੋ ਸਮੱਗਲਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਮੁਲਜ਼ਮਾਂ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਮੁਲਜ਼ਮ ਜੰਮੂ-ਕਸ਼ਮੀਰ ਦਾ ਨੈੱਟਵਰਕ ਅਪਣਾ ਰਹੇ ਸਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਸੀ ਕਿ ਪੁਲਿਸ ਨੇ ਮੁਲਜ਼ਮਾਂ ਦੇ ਨੈੱਟਵਰਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


11

Share News

Login first to enter comments.

Latest News

Number of Visitors - 132732