Friday, 30 Jan 2026

ਥਾਣਾ ਸਦਰ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਕਾਬੂ

ਦੋ ਮੋਟਰਸਾਈਕਲ ,ਪੰਜ ਮੋਬਾਈਲ ਫੋਨ,ਇਕ ਦਾਤਰ ਬਰਾਮਦ

ਜਮਸ਼ੇਰ ਖਾਸ,10 ਸਤੰਬਰ( ਜੀ ਐਸ ਕਾਹਲੋ)

ਥਾਣਾ ਸਦਰ ਜਮਸ਼ੇਰ ਖਾਸ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਫਲਤਾ ਹਾਸਲ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਤਿੰਨ ਅਪਰਾਧੀਆਂ ਜਿਨ੍ਹਾਂ ਵਿੱਚੋਂ ਦੋ ਨਾਬਾਲਿਗ ਸ਼ਾਮਿਲ ਹਨ ਨੂੰ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਪਿੰਡ ਫੋਲੜੀਵਾਲ ਨੇੜੇ ਗਸ਼ਤ ਦੌਰਾਨ ਏ ਐਸ ਆਈ ਗੁਰਵਿੰਦਰ ਸਿੰਘ ਵਿਰਕ ਇਨਚਾਰਜ ਪੁਲਿਸ ਚੌਂਕੀ ਜਲੰਧਰ ਹਾਈਟ ਵੱਲੋਂ ਸਮੇਤ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਇਲਾਕੇ 'ਚ ਕੁਝ ਵਿਅਕਤੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ। ਜਿਨ੍ਹਾਂ ਨੂੰ ਖਾਸ ਮੁਖਬਰ ਦੀ ਇਤਲਾਹ ਤੇ ਥਾਣਾ ਸਦਰ ਜਮਸ਼ੇਰ ਖਾਸ ਦੀ ਪੁਲਿਸ ਨੇ ਯੋਜਨਾ ਬਣਾ ਰਹੇ ਤਿੰਨ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਥਾਣਾ ਸਦਰ ਦੇ ਮੁਖੀ ਇੰਸਪੈਕਟਰ ਅਜੈਬ ਸਿੰਘ ਔਜਲਾ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਦੋ ਮੋਟਰਸਾਈਕਲ, ਪੰਜ ਮੋਬਾਈਲ ਫ਼ੋਨ, ਇੱਕ ਦਾਤਰ ਅਤੇ ਇੱਕ ਖੰਡਾ ਸਮੇਤ ਕਾਬੂ ਕੀਤਾ ਹੈ। ਥਾਣਾ ਸਦਰ ਜਲੰਧਰ ਵਿਖੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 196 ਅਧੀਨ ਧਾਰਾ 304(2) ਧਾਰਾ 317(2), 3(5) ਬੀ.ਐਨ.ਐਸ. ਦਰਜ ਕੀਤੀ ਹੈ ।

ਫੋਟੋ -ਲੁੱਟ ਖੋਹ ਕਰਨ ਵਾਲਿਆਂ ਵਿੱਚੋਂ ਇੱਕ ਦੋਸ਼ੀ ਥਾਣਾ ਸਦਰ ਦੀ ਪੁਲਿਸ ਪਾਰਟੀ ਨਾਲ।


112

Share News

Login first to enter comments.

Latest News

Number of Visitors - 132945