ਜਿਸ ਨਗਰ ਨਿਗਮ ਦੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੀ ਉਸਦੇ ਮੇਨ ਦਫ਼ਤਰ ਦੇ ਅੰਦਰ ਬਾਥਰੂਮਾਂ ਦਾ ਬੁਰਾ ਹਾਲ ਹੈ ।
ਵਿਧਾਇਕ ਮਹਿੰਦਰ ਭਗਤ ਨੇ ਜਲੰਧਰ ਰੇਲਵੇ ਸਟੇਸ਼ਨ 'ਤੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦਾ ਸਵਾਗਤ ਕੀਤਾ, ਆਸ਼ੀਰਵਾਦ ਲਿਆ।
ਜਲੰਧਰ ਅੱਜ ਮਿਤੀ 17 ਸਿਤੰਬਰ ਸੋਨੂੰ ਬਾਈ) : 108 ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦੀ ਅਗਵਾਈ ਹੇਠ ਪਠਾਨਕੋਟ ਤੋਂ ਸੰਗਤ ਬੇਗਮਪੁਰਾ (ਵਾਰਾਨਸੀ) ਦੇ ਦਰਸ਼ਨਾਂ ਲਈ ਰਵਾਨਾ ਹੋਈ। ਜਲੰਧਰ ਰੇਲਵੇ ਸਟੇਸ਼ਨ 'ਤੇ ਪਹੁੰਚਣ 'ਤੇ ਜਲੰਧਰ ਪੱਛਮੀ ਦੇ ਵਿਧਾਇਕ ਮਹਿੰਦਰ ਭਗਤ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਦਾ ਜਜ਼ਬਾਤੀ ਸਵਾਗਤ ਕੀਤਾ ਅਤੇ ਗੁਰੂ ਮਹਾਰਾਜ ਜੀ ਤੋਂ ਅਸ਼ੀਰਵਾਦ ਲਿਆ।
ਇਸ ਮੌਕੇ ਵਿਧਾਇਕ ਮਹਿੰਦਰ ਭਗਤ ਨੇ ਕਿਹਾ ਕਿ ਉਹ 108 ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ।
ਉਹਨਾਂ ਕਿਹਾ ਕਿ ਮਹਾਂਪੁਰਖਾਂ ਦੇ ਦਰਸ਼ਨ ਕਰਨ ਨਾਲ ਜਿੱਥੇ ਜੀਵਨ ਵਿੱਚ ਫੈਲੀਆਂ ਹਰ ਤਰ੍ਹਾਂ ਦੀਆਂ ਬੀਮਾਰੀਆਂ ਆਪਣੇ-ਆਪ ਦੂਰ ਹੋ ਜਾਂਦੀਆਂ ਹਨ, ਉਥੇ ਹੀ ਸੰਗਤਾਂ ਦੇ ਚਰਨਾਂ ਦੀ ਧੂੜ ਨਾਲ ਮਨੁੱਖ ਦਾ ਜੀਵਨ ਸੁਧਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪੈਰੋਕਾਰ ਵਜੋਂ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦਾ ਕਾਰਜ ਅਭੁੱਲ ਹੈ। ਸਵਾਮੀ ਜੀ ਜਿਸ ਤਰ੍ਹਾਂ ਗੁਰੂ ਮਹਾਰਾਜ ਜੀ ਦੇ ਸੰਦੇਸ਼ ਦਾ ਪ੍ਰਚਾਰ ਕਰ ਰਹੇ ਹਨ ਅਤੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਤੋਂ ਲੋਕਾਂ ਨੂੰ ਮੁਕਤ ਕਰਨ ਦਾ ਕੰਮ ਕਰ ਰਹੇ ਹਨ, ਉਹ ਸ਼ਲਾਘਾਯੋਗ ਹੈ।
ਵਲਵਇਸ ਮੌਕੇ ਕਮਲ ਲੋਚ, ਕੁਲਦੀਪ ਗਗਨ, ਰਾਮ ਲੁਭਾਇਆ, ਅਜੇ ਲੋਚ, ਸ਼੍ਰੀ ਗੁਰੂ ਰਵਿਦਾਸ ਮੰਦਿਰ ਚੁੰਗੀ ਨੰ: 9 ਦੇ ਚੇਅਰਮੈਨ ਰਵੀ ਸਾਰੰਗਲ, ਜੀਤ ਮੀਨੀਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸਵਾਮੀ ਗੁਰਦੀਪ ਗਿਰੀ ਜੀ ਮਹਾਰਾਜ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ।






Login first to enter comments.