Fri, 18 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਤੇ ਰਣਜੀਤ ਬ੍ਰਹਮਪੁਰਾ ਹੋਣਗੇ ਸਰਪ੍ਰਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਦਿਆਂ ਅੱਜ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਦਲ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ।

ਅੱਜ ਜਾਰੀ ਕੀਤੀ ਗਈ ਲਿਸਟ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਦੇ ਸਰਪ੍ਰਸਤ ਹੋਣਗੇ। ਇਸ ਤੋਂ ਇਲਾਵਾ ਜਿਨ੍ਹਾਂ ਆਗੂਆਂ ਨੂੰ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ, ਉਹਨਾਂ ਵਿੱਚ ਚਰਨਜੀਤ ਸਿੰਘ ਅਟਵਾਲ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਡਾ. ਉਪਿੰਦਰਜੀਤ ਕੌਰ, ਮਦਨ ਮੋਹਨ ਮਿੱਤਲ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ  ਜਰਨੈਲ ਸਿੰਘ ਵਾਹਦ ਦੇ ਨਾਮ ਸ਼ਾਮਲ ਹਨ।

ਜਿਨ੍ਹਾਂ ਸੀਨੀਅਰ ਆਗੂਆਂ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ ਉਨ੍ਹਾਂ ਵਿੱਚ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜਾਰ ਸਿੰਘ ਰਾਣੀਕੇ, ਸਿਕੰਦਰ ਸਿੰਘ ਮਲੂਕਾ, ਅਨਿੱਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ, ਐਨ.ਕੇ.ਸ਼ਰਮਾ, ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਸੁਨੀਤਾ ਚੌਧਰੀ ਅਤੇ ਪ੍ਰਧਾਨ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਨਾਮ ਸ਼ਾਮਲ ਹਨ। ਇਸੇ ਤਰਾਂ ਪਰਮਜੀਤ ਸਿੰਘ ਸਰਨਾ ਅਤੇ ਨਰੇਸ਼ ਗੁਜਰਾਲ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਸਪੈਸ਼ਨ ਇਨਵਾਈਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ।

Latest News

Number of Visitors - 220625

Share this Post