Saturday, 31 Jan 2026

ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਨੇ ਜਲੰਧਰ ’ਚ ਝੋਨੇ ਦੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ|

ਕੈਵਿਨਟ ਮੰਤੀ ਮਹਿੰਦਰ ਭਗਤ ਨੇ ਕਿਹਾ ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ, ਸੁਚਾਰੂ ਤੇ ਨਿਰਵਿਘਨ ਖ਼ਰੀਦ ਸੀਜ਼ਨ ਦਾ ਦਿਵਾਇਆ ਭਰੋਸਾ 

ਜਲੰਧਰ, 12 ਅਕਤੂਬਰ (ਸੋਨੂੰ ਬਾਈ) :ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਝੋਨੇ ਦੇ ਚੱਲ ਰਹੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ। ਦੋਵਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਲਿਫ਼ਟਿੰਗ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸ਼੍ਰੀ ਭਗਤ ਅਤੇ ਡਾ. ਅਗਰਵਾਲ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਖ਼ਰੀਦ ਏਜੰਸੀਆਂ ਵੱਲੋਂ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਿਫ਼ਟਿੰਗ ਪ੍ਰਕਿਰਿਆ ਨਾਲ ਸਬੰਧਤ ਸਾਰੇ ਮੁੱਦੇ ਹੁਣ ਹੱਲ ਹੋ ਗਏ ਹਨ। ਸ਼੍ਰੀ ਭਗਤ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੰਤਰੀ ਨੇ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਮਦਦ ਲਈ ਕੀਤੇ ਜਾ ਰਹੇ ਵਿਆਪਕ ਯਤਨਾਂ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਾਲੇ ਜਲੰਧਰ ਪ੍ਰਸ਼ਾਸਨ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਖ਼ਰੀਦ ਕਾਰਜਾਂ ਦੀ ਨਿਯਮਤ ਨਿਗਰਾਨੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਤੁਰੰਤ ਅਦਾਇਗੀ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਉਦੇਸ਼ ਨਿਰਵਿਘਨ ਖ਼ਰੀਦ ਪ੍ਰਕਿਰਿਆ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣਾ ਹੈ।  
ਇਸ ਦੌਰਾਨ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਖਰੀਦ ਸੀਜ਼ਨ ਸਬੰਧੀ ਉਨ੍ਹਾਂ ਦੇ ਕੀਮਤੀ ਸੁਝਾਅ ਲਏ। ਕਿਸਾਨਾਂ ਵੱਲੋਂ ਇਸ ਮੌਕੇ ਲਿਫ਼ਟਿੰਗ ਸ਼ੁਰੂ ਹੋਣ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ.ਅਗਰਵਾਲ ਨੇ ਕਿਹਾ ਕਿ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਲਿਫ਼ਟਿੰਗ ਦੀ ਰਫ਼ਤਾਰ ਹੋਰ ਵਧ ਜਾਵੇਗੀ। ਨਿਰੀਖਣ ਦੌਰਾਨ ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
...............................................
ਝੋਨੇ ਦੀ ਪੀ.ਆਰ. 126 ਕਿਸਮ ਸਬੰਧੀ ਕੋਈ ਮਸਲਾ ਨਹੀਂ, ਸਾਰੀਆਂ ਫ਼ਸਲਾਂ ਦੀ ਕੀਤੀ ਜਾਵੇਗੀ ਖ਼ਰੀਦ : ਡਿਪਟੀ ਕਮਿਸ਼ਨਰ
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਝੋਨੇ ਦੀ ਕਿਸਮ ਪੀ.ਆਰ. 126 ਸਬੰਧੀ ਕੋਈ ਮਸਲਾ ਨਹੀਂ ਹੈ।ਉਨ੍ਹਾਂ ਕਿਹਾ ਕਿ ਏਜੰਸੀਆਂ ਕਿਸਾਨਾਂ ਵੱਲੋਂ ਲਿਆਂਦੀ ਗਈ ਸਾਰੀ ਫ਼ਸਲ ਦੀ ਖ਼ਰੀਦ ਕਰਨਗੀਆਂ, ਭਾਵੇਂ ਇਸ ਦੀ ਕਿਸਮ ਕੋਈ ਵੀ ਹੋਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਲਿਆਂਦੀਆਂ ਸਾਰੀਆਂ ਕਿਸਮਾਂ ਦੀ ਮੰਡੀਆਂ ਵਿੱਚ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫ਼ਸਲ ਦੀ ਕਿਸਮ ਅਤੇ ਇਸ ਦੀ ਖ਼ਰੀਦ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।


83

Share News

Login first to enter comments.

Latest News

Number of Visitors - 135500