ਵਿਧਾਇਕ ਬਾਵਾ ਹੈਨਰੀ ਅਤੇ ਜਲੰਧਰ ਅਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਨਾਲ ਮੁਲਾਕਾਤ ਕੀਤੀ|

ਨਗਰ ਨਿਗਮ ਕਮੀਸ਼ਨਰ ਗੋਤਮ ਜੈਨੂੰ ਮਿੱਲੇ ਕਾਂਗਰਸੀ ਨੇਤਾ।

ਜਲੰਧਰ ਅੱਜ ਮਿਤੀ 22 ਅਕਤੂਬਰ (ਸੋਨੂੰ ਬਾਈ) : ਜਲੰਧਰ ਉੱਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਅਤੇ ਜਲੰਧਰ ਸੈਂਟਰਲ ਹਲਕੇ ਤੋ ਸਾਬਕਾ ਵਿਧਾਇਕ ਅਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ ਦੇ ਪ੍ਰਧਾਨ ਰਜਿੰਦਰ ਬੇਰੀ, ਕੌਂਸਲਰ ਗਿਆਨ ਚੰਦ ਸੋਢੀ, ਜਗਦੀਸ਼ ਕੁਮਾਰ ਦਕੋਹਾ ਵਲੋ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ । ਸੀਵਰੇਜ ਦੀ ਸਮੱਸਿਆ, ਸਟ੍ਰੀਟ ਲਾਈਟਾਂ ਦੀ ਸਮਸਿਆ, ਸ਼ਹਿਰ ਵਿੱਚ ਘੁੰਮਦੇ ਅਵਾਰਾ ਕੁਤਿਆ ਦੀ ਗੰਭੀਰ ਸਮਸਿਆ, ਪਾਰਕਾਂ ਦੀ ਸਾਫ਼ ਸਫਾਈ ਦੀ ਸਮਸਿਆ ਬਾਰੇ ਚਰਚਾ ਕੀਤੀ ਅਤੇ ਇੰਨਾਂ ਸਮਸਿਆ ਦਾ ਜਲਦ ਤੋ ਜਲਦ ਹੱਲ ਕਰਵਾਉਣ ਬਾਰੇ ਕਿਹਾ । ਰਜਿੰਦਰ ਬੇਰੀ ਅਤੇ ਬਾਵਾ ਹੈਨਰੀ ਨੇ ਕਿਹਾ ਕਿ ਜਲੰਧਰ ਸੈਂਟਰਲ ਅਤੇ ਨਾਰਥ ਦੇ ਵੱਖ ਵੱਖ ਵਾਰਡਾਂ ਵਿੱਚ ਸੀਵਰੇਜ, ਪੀਣ ਵਾਲਾ ਗੰਦਾ ਪਾਣੀ ਅਤੇ ਅਵਾਰਾ ਕੁਤਿਆ ਦੀ ਬਹੁਤ ਵੱਡੀ ਸਮੱਸਿਆ ਹੈ । ਸੀਵਰੇਜ ਭਰੇ ਪਏ ਹਨ, ਪੀਣ ਵਾਲਾ ਪਾਣੀ ਗੰਦਾ ਆ ਰਿਹਾ, ਸਟ੍ਰੀਟ ਲਾਇਟਾਂ ਬੰਦ ਪਈਆ ਹਨ । ਇਹ ਮੁਢਲੀਆਂ ਸਹੂਲਤਾਂ ਨਾਲ ਲੋਕਾਂ ਨੂੰ ਮੁਹਈਆ ਕਰਵਾਉਣਾ ਨਗਰ ਨਿਗਮ ਦਾ ਫ਼ਰਜ਼ ਹੈ । ਇਸ ਮੌਕੇ ਤੇ ਵਿਕਾਸ ਤਲਵਾੜ, ਰਾਣਾ ਹਰਸ਼ ਵਰਮਾ, ਐਡਵੋਕੇਟ ਵਿਕਰਮ ਦੱਤਾ, ਰਾਹੁਲ ਧੀਰ, ਹੈਪੀ,ਬੂਟੀ ਰਾਮ, ਹਰਪ੍ਰੀਤ ਵਾਲਿਆ, ਕਾਲਾ ਹਰਗੋਬਿੰਦ ਨਗਰ ਮੌਜੂਦ ਸਨ

383

Share News

Login first to enter comments.

Related News

Number of Visitors - 83660