Sun, 21 Jun 2026

ਗੰਦੇ ਨਾਲੇ ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ * ਇਲਾਕੇ ਚ ਫੈਲੀ ਦਹਿਸ਼ਤ


ਜਲੰਧਰ 
 ਥਾਣਾ ਮਕਸੂਦਾਂ ਅਧੀਨ ਪੈਂਦੇ ਪੰਜਾਬੀ ਬਾਗ ਵਿੱਚ ਗੰਦੇ ਨਾਲੇ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਗੰਦੇ ਨਾਲੇ ਨਜ਼ਦੀਕ ਬੱਚੇ ਖੇਡ ਰਹੇ ਸੀ ਤਾਂ ਅਚਾਨਕ ਉਨ੍ਹਾਂ ਦੀ ਨਜ਼ਰ ਗੰਦੇ ਨਾਲੇ ਦੇ ਪੁਲ ਦੇ ਹੇਠਾਂ ਪਈ, ਜਿੱਥੇ ਗੰਦੇ ਨਾਲੇ 'ਚ ਵਿਅਕਤੀ ਦੀਆਂ ਲੱਤਾਂ ਉਨ੍ਹਾਂ ਨੂੰ ਨਜ਼ਰ ਆਈਆਂ। ਤਾਂ ਉਨ੍ਹਾਂ ਵਲੋਂ ਰੋਲਾ ਪਾਏ ਜਾਣ ਤੇ ਇਕੱਤਰ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਜਿਸ ਦੌਰਾਨ ਮੌਕੇ ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਮਕਸੂਦਾਂ ਦੇ ਮੁਖੀ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਾਸ਼ ਨੂੰ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਦੇਖਣ ਨੂੰ ਲਾਸ਼ ਨੂੰ ਪੁਰਾਣੀ ਲੱਗ ਰਹੀ ਹੈ ਕਿਉਂਕਿ ਬੁਰੀ ਤਰ੍ਹਾਂ ਨੁਕਸਾਨੀ ਹੋਈ ਹੈ। ਤੇ ਮ੍ਰਿਤਕ ਵਿਅਕਤੀ ਦੇ ਸਰੀਰ 'ਤੇ ਗਰਮ ਕੱਪੜੇ ਪਾਏ ਹੋਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਸ ਪਾਸ ਦੇ ਇਲਾਕਿਆਂ ਵਿਚ ਮਿ੍ਤਕ ਵਿਅਕਤੀ ਦੀ ਪਛਾਣ ਕਰਵਾਉਣੀ ਚਾਹੀ ਪਰ ਕਿਸੇ ਵੱਲੋਂ ਵੀ ਉਸ ਦੀ ਪਛਾਣ ਨਹੀਂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਤੇ ਲਾਸ਼ ਦੀ ਪਛਾਣ ਲਈ 72 ਘੰਟੇ ਤੱਕ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਗਈ ਹੈ। ਥਾਣਾ ਮੁਖੀ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣਾ ਆਸਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਰੀ ਹੈ।
ਮੌਕੇ ਤੇ ਜਾਂਚ ਕਰਦੀ ਹੋਈ ਪੁਲਿਸ ਅਤੇ ਇਕੱਤਰ ਲੋਕ।


590

Share News

Comments

No comments yet.



Latest News

Number of Visitors - 168472