Thursday, 29 Jan 2026

KL ਰਾਹੁਲ- ਆਥੀਆ ਸ਼ੈੱਟੀ ਇਸ ਦਿਨ ਵਿਆਹ ਦੇ ਬੰਧਨ 'ਚ ਬੱਝਣਗੇ, ਕ੍ਰਿਕਟਰ ਨੇ BCCI ਤੋਂ ਮੰਗੀ ਛੁੱਟੀ!

ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਲੰਬੇ ਸਮੇਂ ਤੋਂ ਰਿਲੇਸ਼ਨਸ਼ਿਪ ਵਿੱਚ ਹਨ। ਪਿਛਲੇ ਕਈ ਦਿਨਾਂ ਤੋਂ ਦੋਹਾਂ ਦੇ ਵਿਆਹ ਦੀ ਚਰਚਾ ਵੀ ਚੱਲ ਰਹੀ ਹੈ। ਦੱਸਿਆ ਜਾ ਰਿਹਾ ਸੀ ਕਿ ਵਿਆਹ ਨੂੰ ਲੈ ਕੇ ਰਾਹੁਲ ਅਤੇ ਆਥੀਆ ਦੇ ਮਾਤਾ-ਪਿਤਾ ਦੀ ਮੁਲਾਕਾਤ ਵੀ ਹੋ ਚੁੱਕੀ ਹੈ। ਹੁਣ ਖਬਰ ਹੈ ਕਿ ਰਾਹੁਲ ਅਗਲੇ ਮਹੀਨੇ ਦੇ ਪਹਿਲੇ ਹਫਤੇ ਆਥੀਆ ਨਾਲ ਵਿਆਹ ਕਰਨਗੇ। ਇਸ ਦੇ ਲਈ ਉਨ੍ਹਾਂ ਨੇ ਬੀਸੀਸੀਆਈ ਤੋਂ ਛੁੱਟੀ ਵੀ ਲੈ ਲਈ ਹੈ ਅਤੇ ਉਨ੍ਹਾਂ ਦੀ ਛੁੱਟੀ ਵੀ ਮਨਜ਼ੂਰ ਹੋ ਚੁੱਕੀ ਹੈ।

ਆਥੀਆ ਸ਼ੈੱਟੀ ਦਿੱਗਜ ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈੱਟੀ ਦੀ ਬੇਟੀ ਹੈ ਅਤੇ ਖੁਦ ਵੀ ਇੱਕ ਅਭਿਨੇਤਰੀ ਹੈ। ਇਸ ਦੇ ਨਾਲ ਹੀ ਕੇਐਲ ਰਾਹੁਲ ਭਾਰਤੀ ਕ੍ਰਿਕਟ ਟੀਮ ਦੇ ਉਪ-ਕਪਤਾਨ ਹਨ। ਰਾਹੁਲ ਨੇ ਬੰਗਲਾਦੇਸ਼ ਟੈਸਟ ਸੀਰੀਜ਼ ਤੋਂ ਬਾਅਦ ਬੀਸੀਸੀਆਈ ਤੋਂ ਬ੍ਰੇਕ ਮੰਗਿਆ ਹੈ।


17

Share News

Login first to enter comments.

Latest News

Number of Visitors - 132732