Saturday, 31 Jan 2026

ਮਹਿੰਦਰ ਭਗਤ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ

ਮੰਤਰੀ ਨੇ  ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਢਿੱਲ ਨਹੀਂ ਹੋਣੀ ਚਾਹੀਦੀ

ਜਲੰਧਰ ਅੱਜ ਮਿਤੀ 21(ਸੋਨੂੰ ਬਾਈ) : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਵੈਸਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਸਰਕਟ ਹਾਊਸ ਜਲੰਧਰ ਵਿਖੇ ਸਮੀਖਿਆ ਮੀਟਿੰਗ ਕੀਤੀ।
ਮਹਿੰਦਰ ਭਗਤ ਨੇ ਕਿਹਾ ਕਿ ਉਹ ਜਲੰਧਰ ਪੱਛਮੀ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੇ ਵਿਧਾਨ ਸਭਾ ਹਲਕੇ ਵਿੱਚ ਬਿਜਲੀ, ਪਾਣੀ, ਸੀਵਰੇਜ ਜਾਂ ਹੋਰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ, ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਸ਼ਿਕਾਇਤ ਨਿਵਾਰਨ ਵਿੱਚ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਨਿਗਮ ਕਮਿਸ਼ਨਰ ਅਤੇ ਨਿਗਮ ਦੇ ਹੋਰ ਅਧਿਕਾਰੀਆਂ ਤੋਂ ਜਲੰਧਰ ਪੱਛਮੀ ਵਿੱਚ ਪਹਿਲਾਂ ਹੀ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਨਿਗਮ ਕਮਿਸ਼ਨਰ ਗੋਤਮ ਜੈਨ, ਵਧੀਕ ਕਮਿਸ਼ਨਰ ਰਾਜੇਸ਼ ਖੋਖਰ, ਸੁਪਰਡੈਂਟ ਇੰਜਨੀਅਰ ਰਜਨੀਸ਼ ਡੋਗਰਾ, ਸੁਪਰਡੈਂਟ ਇੰਜਨੀਅਰ ਰਾਹੁਲ ਗਗਨੇਜਾ, ਸਾਬਕਾ ਡਿਪਟੀ ਮੇਅਰ ਹਰਸਿਮਰਨ ਜੀਤ ਸਿੰਘ ਬੰਟੀ, ਐਸਡੀਓ ਕਰਨ ਦੱਤਾ, ਐਸਡੀਓ ਅਮਿਤੋਜ, ਐਸਡੀਓ ਹਰਪ੍ਰੀਤ ਸਿੰਘ ਸਮੇਤ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ।


275

Share News

Login first to enter comments.

Latest News

Number of Visitors - 135664