ਜਲੰਧਰ 7 ਮਈ ( ) : ਅੱਜ ਭਾਜਪਾ ਨੂੰ ਉਦੋਂ ਹੋਰ ਬਲ ਮਿਲਿਆ ਜਦੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗੁਵਾਈ ਹੇਠ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਮੋਜੂਦਗੀ ‘ਚ ਰਿਟਾਇਰਡ ਇੰਜੀ. ਕਮਲਜੀਤ ਸਿੰਘ ਗਿਲ (ਇੰਜੀਨੀਅਰ ਇਨ ਚੀਫ਼ PSPCL) ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਅਤੇ ਅਟਵਾਲ ਨੇ ਕਮਲਜੀਤ ਸਿੰਘ ਗਿਲ ਅਤੇ ਉਹਨਾਂ ਦੇ ਸਾਥੀਆਂ ਨੂੰ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਣ ‘ਤੇ ਵਧਾਈ ਦਿੰਦਿਆਂ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾI ਸ਼ਰਮਾ ਨੇ ਕਿਹਾ ਕਿ ਇਸ ਸਾਰੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀ ਦੇਸ਼ ਅਤੇ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਅਤੇ ਲੋਕਾਂ ਲਈ ਬਣਾਈਆਂ ਗਾਈਆਂ ਲੋਕ ਹਿਤੈਸ਼ੀ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਚ ਸ਼ਾਮਿਲ ਹੋਏ ਹਨI ਇਸ ਮੌਕੇ ਭਾਜਪਾ ਪਰਿਵਾਰ ਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਭਰੋਸਾ ਦਵਾਇਆ ਕਿ ਉਹ ਪਾਰਟੀ ਵਲੋਂ ਉਹਨਾਂ ਤੇ ਜਤਏ ਗਏ ਭਰੋਸੇ ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੀ ਜਿੱਤ ਵਿੱਚ ਪੂਰੀ ਮਿਹਨਤ ਨਾਲ ਕੰਮ ਕਰਨਗੇI






Login first to enter comments.