न्यूजीलैंड में पंजाबियों की भर्ती का विरोध, पुलिस ने प्रदर्शन रोका
ਜਲੰਧਰ 27 ਦਸੰਬਰ (ਸੋਨੂੰ ਬਾਈ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਹਲਕਾ ਆਦਮਪੁਰ ਦੇ ਕੋਆਰਡੀਨੇਟਰ ਅੰਮ੍ਰਿਤਪਾਲ ਭੌਂਸਲੇ ਫਿਲੌਰ ਨੇ ਇਕ ਪ੍ਰੈੱਸ ਨੋਟ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਕਰ ਜਾਣ ਤੇ ਗਹਿਰੇ ਦੁੱਖ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਜੀ ਦਾ ਜਾਣਾ ਸਾਡੇ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਦੇ ਗੁਣ ਹਮੇਸ਼ਾ ਸਾਡੇ ਲਈ ਪ੍ਰੇਰਨਾ ਦਾ ਸ੍ਰੋਤ ਸਨ ਅਤੇ ਹਮੇਸ਼ਾ ਰਹਿਣਗੇ। ਦੇਸ਼ ਨੂੰ ਤਰੱਕੀ ਦੀਆਂ ਰਾਹਾਂ ‘ਤੇ ਪਾਉਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕੇਗਾ। ਉਹ ਮਹਾਨ ਅਰਥ ਸ਼ਾਸਤਰੀ ਤੇ ਸਾਡੇ ਮਾਰਗਦਰਸ਼ਕ ਸਨ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ।






Login first to enter comments.