Friday, 30 Jan 2026

ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ ਸੁਖਮਿੰਦਰ ਸਿੰਘ ਰਾਜਪਾਲ 

ਜਲੰਧਰ ਅੱਜ ਮਿਤੀ 28 ਦਸੰਬਰ (ਸੋਨੂੰ ਬਾਈ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ ਜਲੰਧਰ ਸੁਖਮਿੰਦਰ ਸਿੰਘ ਰਾਜਪਾਲ ਨੇ ਭਾਰਤ ਸਰਕਾਰ ਨੂੰ ਦੇਸ਼ ਦੇ  ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ। ਰਾਜਪਾਲ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਸਮਝਦਾਰੀ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ ’ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ। ਅਜਿਹੀ ਸ਼ਖ਼ਸੀਅਤ ਨਾਲ ਚਲਾਣੇ  ਤੋਂ ਬਾਅਦ ਉਨ੍ਹਾਂ ਦਾ ਸੰਸਕਾਰ ਰਾਜ ਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ। ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂ ਰੋਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ। ਰਾਜਘਾਟ ਵਿਚ ਹੀ ਪਹਿਲਾਂ ਦੇ ਪ੍ਰਧਾਨ ਮੰਤਰੀਆਂ ਦਾ ਅੰਤਿਮ ਸੰਸਕਾਰ ਹੁੰਦਾ ਰਿਹਾ ਹੈ ਜਿਵੇਂ ਅਟਲ ਬਿਹਾਰੀ ਵਾਜਪਾਈ, ਆਈ ਕੇ ਗੁਜਰਾਲ ਜੀ ਪਰ ਹੁਣ ਡਾਕਟਰ ਮਨਮੋਹਨ ਸਿੰਘ ਜੀ ਨੂੰ ਰਾਜ ਘਾਟ ਵਿੱਚ ਜਗ੍ਹਾ ਕਿਉ ਨਹੀ ਦਿੱਤੀ ਗਈ ਏਸ ਤਰਹ ਮੌਤ ਉੱਤੇ ਰਾਜਨੀਤੀ ਨਹੀਂ ਸੀ ਹੋਣੀ ਚਾਹੀਦਾ !


75

Share News

Login first to enter comments.

Latest News

Number of Visitors - 134127