Friday, 30 Jan 2026

ਭਾਜਪਾ ਉਮੀਦਵਾਰ ਅਟਵਾਲ ਦੀ ਜਿੱਤ ਵਿੱਚ ਭਾਜਯੁਮੋੰ ਵਰਕਰ ਨਿਭਾਉਣਗੇ ਅਹਿਮ ਭੂਮਿਕਾ: ਕੰਵਰਵੀਰ ਸਿੰਘ ਟੌਹੜਾ

 

 

ਜਲੰਧਰ 7 ਮਈ (    ), ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਵਿਸ਼ਾਲ ਜਨ ਸੰਪਰਕ ਮੁਹਿੰਮ ਤਹਿਤ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਅਤੇ ਵਰਕਰ ਜਲੰਧਰ ਲੋਕ ਸਭਾ ਚੋਣਾਂ 'ਚ ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ 'ਚ ਦਿਨ-ਰਾਤ ਅਣਥੱਕ ਪ੍ਰਚਾਰ ਕਰਦੇ ਹੋਏ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ ਅਤੇ ਭਾਜਯੁਮੋੰ ਵਰਕਰ ਇਸ ਚੋਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਅਟਵਾਲ ਨੂੰ ਜੇਤੂ ਬਣਾਉਣਗੇ। ਇਹ ਸ਼ਬਦ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਜਾਰੀ ਆਪਣੇ ਪ੍ਰੈਸ ਬਿਆਨ ਵਿੱਚ ਕਹੇ।


                ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਪੰਜਾਬ ਵਿੱਚ ਹਵਾ ਪੂਰੀ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕਸਭਾ ਜਿਮਨੀ ਚੋਣ ਵਿੱਚ ਲੋਕਾਂ ਵੱਲੋਂ ਦਿੱਤੇ ਬਹੁਮਤ ਨਾਲ ਸ਼ਾਨਦਾਰ ਜਿੱਤ ਹਾਸਲ ਕਰਨਗੇ। ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਸਾਫ ਸੁਥਰੇ ਅਕਸ ਵਾਲੇ ਉਮੀਦਵਾਰ ਹਨ ਅਤੇ ਉਹ ਲੋਕਾਂ ਦੀ ਅਵਾਜ਼ ਬੁਲੰਦ ਕਰਨ ਵਾਲੇ ਅਤੇ ਉਨ੍ਹਾਂ ਦੇ ਹਰ ਸੁੱਖ-ਦੁੱਖ ਵਿਚ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦਾ ਵੱਖ-ਵੱਖ ਥਾਵਾਂ 'ਤੇ ਸਵਾਗਤ ਅਤੇ ਸਨਮਾਨ ਕਰ ਰਹੇ ਹਨ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਦੀ ਜਿੱਤ ਯਕੀਨੀ ਹੈI

                ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਸ਼ਾਸਨ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਣ ਕਾਰਨ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਵਿੱਚ ਬਹੁਤ ਵਾਧਾ ਹੋਇਆ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ। ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਖਾਸ ਬੰਦਿਆਂ ਦੀ ਸਰਕਾਰ ਬਣ ਚੁੱਕੀ ਹੈ। ਅੱਜ ਕੇਜਰੀਵਾਲ, ਭਗਵੰਤ ਮਾਨ, ਉਹਨਾਂ ਦੇ ਪਰਿਵਾਰ ਅਤੇ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਸਖ਼ਤ ਸੁਰੱਖਿਆ ਹੇਠ ਰਹਿ ਰਹੇ ਹਨ ਅਤੇ ਵੀਵੀਆਈਪੀ ਟ੍ਰੀਟਮੇੰਟ ਦਾ ਆਨੰਦ ਮਾਣ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਗੈਂਗਸਟਰ ਰਾਜ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਜਨਤਾ ਪੰਜਾਬ ਸਰਕਾਰ ਦੇ ਝੂਠ ਨੂੰ ਚੰਗੀ ਤਰ੍ਹਾਂ ਜਾਣ ਚੁੱਕੀ ਹੈ ਅਤੇ ਪੰਜਾਬ ਅਤੇ ਆਪਣੇ ਭਵਿੱਖ ਲਈ ਭਾਜਪਾ ਨੂੰ ਬਦਲ ਵਜੋਂ ਚੁਣ ਲਿਆ ਹੈ। ਭਾਜਪਾ ਸ਼ਾਸਤ ਰਾਜਾਂ ਉੱਤਰ ਪ੍ਰਦੇਸ਼, ਹਰਿਆਣਾ, ਗੁਜਰਾਤ ਆਦਿ ਦੇ ਵਿਕਾਸ ਨੂੰ ਦੇਖ ਕੇ ਜਲੰਧਰ ਦੇ ਲੋਕਾਂ ਨੂੰ ਹੁਣ ਪਤਾ ਲੱਗ ਗਿਆ ਹੈ ਕਿ ਭਾਜਪਾ ਹੀ ਪੰਜਾਬ ਦੇ ਭਵਿੱਖ ਹੈ ਅਤੇ ਭਾਜਪਾ ਹੀ ਉਨ੍ਹਾਂ ਦੇ ਪਰਿਵਾਰਾਂ ਅਤੇ ਕਾਰੋਬਾਰਾਂ ਦੀ ਰਾਖੀ ਕਰ ਸਕਦੀ ਹੈ। ਇਸ ਲਈ ਲੋਕਾਂ ਨੇ ਭਾਜਪਾ ਦਾ ਸਮਰਥਨ ਕਰਨ ਦਾ ਮਨ ਬਣਾ ਲਿਆ ਹੈ ਅਤੇ ਇਸ ਲਈ ਉਹ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਜੇਤੂ ਬਣਾਉਣਗੇ।


18

Share News

Login first to enter comments.

Latest News

Number of Visitors - 133032