Friday, 30 Jan 2026

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਛੇੜੀ ਜਾਏ ਆਰ ਪਾਰ ਦੀ ਜੰਗ : ਮਹਿੰਦਰ ਭਗਤ

ਮਹਿੰਦਰ ਭਗਤ ਨੇ ਪੁਲਿਸ ਕਮਿਸ਼ਨਰ ਨੂੰ ਦਿੱਤੇ ਸਖ਼ਤ ਆਦੇਸ਼
ਕਿਹਾ: ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਛੇੜੀ ਜਾਏ ਆਰ ਪਾਰ ਦੀ ਜੰਗ

ਜਲੰਧਰ ਅੱਜ ਮਿਤੀ 03 ਫ਼ਰਵਰੀ (ਸੋਨੂੰ ਬਾਈ) : ਜਲੰਧਰ ਵਿੱਚ ਨਸ਼ੇ ਕਾਰਨ ਨੌਜਵਾਨਾਂ ਦੀਆਂ ਹਾਲ ਹੀ ਵਿੱਚ ਹੋਈਆਂ ਮੌਤਾਂ ਦਾ ਸਖ਼ਤ ਨੋਟਿਸ ਲੈਂਦੇ ਹੋਏ, ਪੰਜਾਬ ਦੇ ਬਾਗਬਾਨੀ ਮੰਤਰੀ ਅਤੇ ਜਲੰਧਰ ਪੱਛਮੀ ਦੇ ਵਿਧਾਇਕ ਮਹਿੰਦਰ ਭਗਤ ਨੇ ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਨਸ਼ੇ ਦੀ ਦੁਰਵਰਤੋਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਕਿਸੇ ਦੇ ਦਬਾਅ ਤੋਂ ਬਿਨਾਂ ਕੰਮ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਇਹ ਮੁਹਿੰਮ ਸਖ਼ਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜ਼ਮੀਨੀ ਪੱਧਰ 'ਤੇ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਤਾਂ ਜੋ ਅਸੀਂ ਜਲੰਧਰ ਨੂੰ ਨਸ਼ਾ ਮੁਕਤ ਬਣਾ ਸਕੀਏ।
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵੱਡੇ ਅਪਰਾਧਾਂ ਵਿੱਚੋਂ ਇੱਕ ਹੈ ਅਤੇ ਇਸ ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਕਮਾਈ ਗਈ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ।
 ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਸਖ਼ਤ ਹੁਕਮ ਦਿੱਤੇ ਕਿ ਨਸ਼ਾ ਤਸਕਰਾਂ ਨੂੰ ਜਲਦੀ ਤੋਂ ਜਲਦੀ ਫੜ ਕੇ ਸਲਾਖਾਂ ਪਿੱਛੇ ਭੇਜਿਆ ਜਾਵੇ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਅਸੀਂ ਉਨ੍ਹਾਂ ਨੂੰ ਨਸ਼ੇ ਕਾਰਨ ਇਸ ਤਰ੍ਹਾਂ ਮਰਦੇ ਅਸੀਂ ਨਹੀਂ ਦੇਖ ਸਕਦੇ।


75

Share News

Login first to enter comments.

Latest News

Number of Visitors - 134118