ਜਲੰਧਰ ਅੱਜ ਮਿਤੀ 04 ਮਾਰਚ (ਸੋਨੂੰ ਬਾਈ) : ਪੰਜਾਬ ਵਿੱਚ ਨਸ਼ੇ ਦੇ ਕਾਰਣ ਪੰਜਾਬ ਦੀ ਜਵਾਨੀ ਦਾ ਸਰਵਨਾਸ਼ ਹੋ ਰਿਹਾ ਹੈ, ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੁਆਰਾ ਨਸ਼ਾ ਤਸਕਰਾਂ ਵਿਰੁੱਧ ਕੀਤਾ ਗਿਆ ਐਲਾਨ-ਏ-ਜੰਗ ਸਮੇਂ ਦੀ ਮੰਗ ਅਤੇ ਕਾਬਿਲੇ ਤਾਰੀਫ ਹੈ। ਇਸ ਜੰਗ ਵਿੱਚ ਮੈਂ ਅਤੇ ਮੇਰੀ ਯੂਨੀਅਨ ਦਾ ਹਰ ਮੈਂਬਰ ਤਨ, ਮਨ, ਧਨ ਨਾਲ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ ਅਤੇ ਪੰਜਾਬ ਦੇ ਨੌਜਵਾਨਾਂ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਸ ਬੁਰਾਈ ਨੂੰ ਖਤਮ ਕਰਨ ਲਈ ਅਸੀਂ ਹਰ ਸੰਭਵ ਯਤਨ ਕਰਾਂਗੇ ਅਤੇ ਸਰਕਾਰ ਦਾ ਪੂਰਾ ਸਹਿਯੋਗ ਕਰਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ਜਲੰਧਰ ਡਰਾਈਵਰ ਯੂਨੀਅਨ ਦੇ ਪ੍ਰਧਾਨ ਮੁਨੀਸ਼ ਬਾਬਾ ਅਤੇ ਸ਼ੱਮੀ ਲੂਥਰ ਨੇ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਂਝੇ ਰੂਪ ਵਿੱਚ ਕੀਤਾ। ਮੁਨੀਸ਼ ਬਾਬਾ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਬਹੁਤ ਪ੍ਰਸੰਸਾਯੋਗ ਹੈ ਉਨ੍ਹਾਂ ਕਿਹਾ ਕਿ ਸਾਡੀ ਵਿਰੋਧੀ ਧਿਰ ਅਤੇ ਸਾਰੀਆਂ ਸਮਾਜਿਕ ਸੰਸਥਾਵਾਂ ਨੂੰ ਅਪੀਲ ਹੈ ਕਿ ਉਹ ਵੀ ਜਾਤ, ਜਮਾਤ ਅਤੇ ਸਿਆਸਤ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਕਲੰਕ ਨੂੰ ਖ਼ਤਮ ਕਰਨ ਲਈ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਇਸ ਮੌਕੇ ਸੰਦੀਪ ਖੋਸਲਾ, ਨਿਰਮਲ ਸਿੰਘ, ਕ੍ਰਿਸ਼ਨ ਕੁਮਾਰ, ਦੀਪਕ ਥਾਪਰ, ਕਾਕਾ ਥਾਪਰ, ਮੁਕੇਸ਼ ਸਹੋਤਾ, ਹਨੀ, ਰਾਹੁਲ ਸਹੋਤਾ, ਚੀਫ ਸੈਨੇਟਰੀ ਇੰਸਪੈਕਟਰ ਸੋਨੀ ਗਿੱਲ ਆਦਿ ਮੌਜੂਦ ਸਨ।






Login first to enter comments.