Friday, 30 Jan 2026

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਲੋਕਾਂ ਨੂੰ ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਲਈ ਪ੍ਰੇਰਿਆ ॥

ਜਲੰਧਰ, 6 ਅਪ੍ਰੈਲ (ਸੋਨੂੰ ਬਾਈ) : ਸ਼੍ਰੀ ਰਾਮ ਨੌਮੀ ਮੌਕੇ ਅੱਜ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੇ ਸ਼ਿਰਕਤ ਕਰਦਿਆਂ ਸੂਬਾ ਵਾਸੀਆਂ ਨੂੰ ਸ਼੍ਰੀ ਰਾਮ ਨੌਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ ਅਤੇ ਆਪਣੇ ਫਰਜ਼ਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹਨ ਅਤੇ ਸਮਾਜ ਨੂੰ ਬੁਰਾਈਆਂ ਤੋਂ ਮੁਕਤ ਕਰਨ ਲਈ ਸਾਡਾ ਮਾਰਗ ਦਰਸ਼ਨ ਕਰ ਰਹੀਆਂ ਹਨ।
ਉਨ੍ਹਾਂ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਨੂੰ ਪ੍ਰਧਾਨ ਵਿਜੇ ਚੋਪੜਾ ਦੀ ਅਗਵਾਈ ਵਿੱਚ ਹਰ ਸਾਲ ਕੀਤੇ ਜਾਂਦੇ ਇਸ ਪਵਿੱਤਰ ਉਪਰਾਲੇ ਲਈ ਵਧਾਈ ਦਿੱਤੀ ਅਤੇ ਲੋਕਾਂ ਨੂੰ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਸ਼੍ਰੀ ਰਾਮ ਜੀ ਦੇ ਪੂਰਨਿਆਂ ’ਤੇ ਚੱਲਣ ਦਾ ਸੱਦਾ ਦਿੱਤਾ।
ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਤੇ ਰਮਨ ਅਰੋੜਾ, ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਪਵਨ ਕੁਮਾਰ ਟੀਨੂੰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਆਦਿ ਵੀ ਮੌਜੂਦ ਸਨ।


198

Share News

Login first to enter comments.

Latest News

Number of Visitors - 132910