न्यूजीलैंड में पंजाबियों की भर्ती का विरोध, पुलिस ने प्रदर्शन रोका
ਮਾਸੂਮ ਸੈਲਾਨੀਆਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਨ ਲਈ ਜਲੰਧਰ 'ਚ ਕੈਂਡਲ ਮਾਰਚ 24 ਅਪ੍ਰੈਲ ਨੂੰ
ਜਲੰਧਰ, 23 ਅਪ੍ਰੈਲ (ਸੋਨੂੰ) : :ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਦੌਰਾਨ 26 ਸੈਲਾਨੀਆਂ ਨੂੰ ਆਪਣੀ ਜਾਨ ਗੁਆਉਣੀ ਪਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਅਤਿਵਾਦੀ ਹਮਲੇ ਵਿਚ ਜਾਣ ਗੁਆਉਣ ਵਾਲੇ ਮਾਸੂਮ ਸੈਲਾਨੀਆਂ ਦੀ ਆਤਮਿਕ ਸ਼ਾਂਤੀ ਅਤੇ ਇਹਨਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਨ ਲਈ 24 ਅਪ੍ਰੈਲ ਨੂੰ ਸ਼ਾਮ 5:30 ਵਜੇ ਕੈਂਡਲ ਮਾਰਚ ਰੱਖਿਆ ਗਿਆ ਹੈ, ਜੋ ਦੋਆਬਾ ਚੌਂਕ ਤੋਂ ਸ਼ੁਰੂ ਹੋ ਕੇ ਸ਼੍ਰੀ ਦੇਵੀ ਤਲਾਬ ਮੰਦਿਰ ਵਿਖੇ ਸਮਾਪਤ ਹੋਵੇਗਾ।
ਸ਼੍ਰੀ ਬਾਲੀ ਨੇ ਇਸ ਅਤਿਵਾਦੀ ਹਮਲੇ ਨੂੰ ਘਿਨਾਉਣਾ, ਕਾਇਰਤਾਪੂਰਨ ਅਤੇ ਅਣਮਨੁੱਖੀ ਕਰਾਰ ਦਿੰਦਿਆਂ ਬੇਕਸੂਰ ਲੋਕਾਂ ਦੀਆਂ ਜਾਨਾਂ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਹੋਏ ਇਸ ਘਿਨਾਉਣੇ ਅਤਿਵਾਦੀ ਹਮਲੇ ਤੋਂ ਉਹ ਬਹੁਤ ਦੁਖੀ ਹਨ ਅਤੇ ਮਨ ਬਹੁਤ ਹੀ ਉਦਾਸ ਹੈ। ਉਨ੍ਹਾਂ ਕਿਹਾ ਕਿ ਮਾਸੂਮ ਸੈਲਾਨੀਆਂ ਵਿਰੁੱਧ ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਹਮਲਾਵਰਾਂ ਦੀ ਬੁਜ਼ਦਿਲੀ ਅਤੇ ਅਣਮਨੁੱਖੀ ਮਾਨਸਿਕਤਾ ਦਰਸਾਉਂਦੀਆਂ ਹਨ।
ਸ਼੍ਰੀ ਬਾਲੀ ਨੇ ਜਲੰਧਰ ਵਾਸੀਆਂ ਨੂੰ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਨ ਲਈ ਕੈਂਡਲ ਮਾਰਚ ਵਿੱਚ ਸ਼ਾਮਿਲ ਹੋਕੇ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਦੁਖੀ ਪਰਿਵਾਰਾਂ ਲਈ ਅਰਦਾਸ ਕੀਤੀ ਜਾਵੇਗੀ, ਜਿਨ੍ਹਾਂ ਨੇ ਇਸ ਹਮਲੇ ਵਿੱਚ ਆਪਣੇ ਜੀਅ ਹਮੇਸ਼ਾ ਲਈ ਗੁਆ ਦਿੱਤੇ।
-----------






Login first to enter comments.