लड़कियों की सेहत पर सुप्रीम कोर्ट सख्त, सभी स्कूलों में मेन्स्ट्रुअल सुविधा अनिवार्य
ਭਗਵੰਤ ਸਿੰਘ ਮਾਨ ਵਲੋਂ ਦੋਵੇ ਮਸਲੇ ਤੁਰੰਤ ਹੱਲ ਕਰਨ ਦਾ ਦਿੱਤਾ ਭਰੋਸਾ
ਜਲੰਧਰ, ਮਿਤੀ 5 ਮਈ (ਸੋਨੂੰ) : ਕਾਂਗਰਸ ਪਾਰਟੀ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਤੇ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਕਾਂਗਰਸ ਪਾਰਟੀ ਦੇ ਬੁਲਾਰੇ ਤੇ ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਲੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਹਲਕੇ ਦੇ ਸ਼ਹਿਰ ਭੋਗਪੁਰ ਖੰਡ ਮਿੱਲ ਅੰਦਰ ਲੱਗ ਰਹੇ ਸੀ.ਐਨ.ਜੀ ਪਲਾਂਟ ਨੂੰ ਬੰਦ ਕਰਵਾਉਣ ਅਤੇ ਝੂਠੇ ਦਰਜ ਕੀਤੇ ਮੁਕੱਦਮੇ ਰੱਦ ਕਰਨ ਲਈ ਮੰਗ ਕੀਤੀ ।
ਉਪਰੋਕਤ ਮਾਮਲੇ ਸਬੰਧੀ ਲੰਮੇ ਸਮੇਂ ਤੋਂ ਇਲਾਕਾ ਨਿਵਾਸੀ,ਭੋਗਪੁਰ ਮਾਰਕੀਟ ਐਸੋਸੀਏਸ਼ਨ, ਕਿਸਾਨ ਜਥੇਬੰਦੀਆਂ, ਰਾਜਨੀਤਿਕ ਪਾਰਟੀਆਂ ਦੇ ਆਗੂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਹ ਮਾਮਲਾ ਹੁਣ ਹਾਈਕੋਰਟ ਤੱਕ ਪਹੁੰਚ ਚੁੱਕਿਆ ਹੈ ।
ਪਿਛਲੇ ਦਿਨੀ ਭੋਗਪੁਰ ਸ਼ਹਿਰ ਅੰਦਰ ਉਕਤ ਮਾਮਲੇ ਸਬੰਧੀ ਪ੍ਰਦਰਸ਼ਨ ਕਰ ਰਹੇ ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਡੇਢ ਸੌ ਤੋ ਵੱਧ ਲੋਕਾਂ ਦੇ ਖ਼ਿਲਾਫ਼ ਪੁਲਿਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਇਲਾਕੇ ਅੰਦਰ ਭਾਰੀ ਰੋਸ ਪਇਆ ਜਾ ਰਿਹਾ ਤੇ ਦਰਜ ਮੁਕੱਦਮਿਆਂ ਦੇ ਖ਼ਿਲਾਫ਼ ਵੱਖ-ਵੱਖ ਥਾਂਵਾਂ ਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰੇ ਹੋ ਰਹੇ ਹਨ
ਮੁੱਖ ਮੰਤਰੀ ਨਾਲ ਕੀਤੀ ਗੱਲਬਾਤ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੁਖਵਿੰਦਰ ਕੋਟਲੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਾਡੀ ਗੱਲ ਨੂੰ ਧਿਆਨ ਨਾਲ ਸੁਣਿਆ ਹੈ ਤੇ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸਾਰੇ ਮਸਲੇ ਜਲਦ ਹੀ ਹੱਲ ਕੀਤੇ ਜਾਣਗੇ ।






Login first to enter comments.