Friday, 30 Jan 2026

ਮੌਜੂਦਾ ਸਰਕਾਰ ਲਾਅ ਐਂਡ ਆਰਡਰ ਨੂੰ ਕਾਇਮ ਰੱਖਣ ਵਿਚ ਪੂਰੀ ਤਰਾਂ ਫੇਲ: ਰਾਜਿੰਦਰ ਬੇਰੀ 

ਦਿਨ ਦਿਹਾੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ ਬਹੁਤ ਹੀ ਦੁਖਦਾਈ ਘਟਨਾ ਹੈ ।

ਜਲੰਧਰ ਅੱਜ ਮਿਤੀ 27 ਮਈ (ਸੋਨੂੰ) : ਜਲੰਧਰ ਵਿਖੇ ਦਿਨ ਦਿਹਾੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ ਕਰ ਦਿੱਤਾ ਗਿਆ ਹੈ, ਇਹ ਬਹੁਤ ਹੀ ਦੁਖਦਾਈ ਘਟਨਾ ਹੈ । ਇਸ ਘਟਨਾ ਨਾਲ ਸਾਬਿਤ ਹੁੰਦਾ ਹੈ ਕਿ ਪੰਜਾਬ ਦੇ ਹਰ ਸ਼ਹਿਰ ਵਿਚ ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ । ਇਹ ਸਰਕਾਰ ਲਾਅ ਐਂਡ ਆਰਡਰ ਨੂੰ ਕਾਇਮ ਰੱਖਣ ਵਿਚ ਬੁਰੀ ਤਰਾਂ ਨਾਲ ਫੇਲ ਹੋ ਚੁੱਕੀ ਹੈ । ਦਿਨ ਦਿਹਾੜੇ ਲੁੱਟਾਂ ਖੋਹਾਂ, ਗੋਲੀਬਾਰੀ, ਕਤਲ , ਗੁੰਡਾਗਰਦੀ ਦੀਆ ਵਾਰਦਾਤਾਂ ਹੋ ਰਹੀਆਂ ਹਨ ਪਰ ਸਰਕਾਰ ਕਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿੱਚ ਪੂਰੀ ਤਰਾਂ ਨਾਲ ਨਾਕਾਮ ਹੈ । ਹਰ ਦਿਨ ਪੰਜਾਬ ਦੇ ਕਿਸੇ ਨਾ ਕਿਸੇ ਸ਼ਹਿਰ ਵਿੱਚੋ ਕਿਸੇ ਨਾ ਕਿਸੇ ਤਰਾਂ ਦੀ ਵਾਰਦਾਤ ਹੀ ਖ਼ਬਰ ਰੋਜ਼ਾਨਾ ਸੁਣਨ ਨੂੰ ਮਿਲਦੀ ਹੈ ਪਰ ਇਹ ਸਰਕਾਰ ਕੁਭਕਰਨੀ ਨੀਂਦ ਸੁੱਤੀ ਪਈ ਹੈ ।


192

Share News

Login first to enter comments.

Latest News

Number of Visitors - 133436