Wed, 05 Aug 2026
Post Details

ਬਾਬਾ ਸਾਹਿਬ ਦੀ ਮੂਰਤੀ ਨਾਲ ਸ਼ਰਾਰਤੀ ਅਨਾਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਇਹ ਹਰਕਤ ਪੰਜਾਬ ਦੇ ਸ਼ਾਂਤੀਪੂਰਕ ਮਾਹੌਲ ਨੂੰ ਖ਼ਤਮ ਕਰਨ ਦੀ ਨੀਂਦਰ ਯਤਨਾ ਹੈ ਜੋ ਕਿ ਕੱਟੜਪੰਥੀਆਂ ਵੱਲੋਂ ਕੀਤੀ ਗਈ ਹੈ।

ਜਲੰਧਰ ਅੱਜ ਮਿਤੀ 3 ਜੂਨ (ਸੋਨੂੰ) : ਜਿਲ੍ਹਾ ਜਲੰਧਰ ਦੇ ਫਿੱਲੌਰ ਉਪਮੰਡਲ ਦੇ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਭਾਰਤ ਦੇ ਸੰਵਿਧਾਨ ਦੇ ਰਚੇਤਾ, ਆਧੁਨਿਕ ਭਾਰਤ ਦੇ ਨਿਰਮਾਤਾ, ਸ਼ੋਸ਼ਿਤਾਂ, ਵੰਜਿਤਾਂ ਅਤੇ ਮਹਿਲਾਵਾਂ ਦੇ ਮੁਕਤਿਦਾਤਾ, ਗਿਆਨ ਦੇ ਪ੍ਰਤੀਕ, ਵਿਸ਼ਵ ਰਤਨ, ਪਰਮ ਪੂਜਨੀਆ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਸ਼ਰਾਰਤੀ ਅਨਾਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਘਟਨਾ ਨਾ ਸਿਰਫ ਸ਼ਰਮਨਾਕ ਹੈ, ਸਗੋਂ ਇਹ ਭਾਰਤ ਦੇ ਲੋਕਤੰਤਰਕ ਮੁੱਲਾਂ 'ਤੇ ਸਿੱਧਾ ਹਮਲਾ ਹੈ।

ਇਹ ਬਿਆਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਪੰਜਾਬ ਦੇ ਸ਼ਾਂਤੀਪੂਰਕ ਮਾਹੌਲ ਨੂੰ ਖ਼ਤਮ ਕਰਨ ਦੀ ਨੀਂਦਰ ਯਤਨਾ ਹੈ ਜੋ ਕਿ ਕੱਟੜਪੰਥੀਆਂ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਜੋ ਸ਼ਾਂਤੀ ਅਤੇ ਸਾਝਪੂਰਕ ਮਾਹੌਲ ਬਣਾਇਆ ਹੈ, ਉਹ ਕੱਟੜਪੰਥੀਆਂ ਨੂੰ ਹਜ਼ਮ ਨਹੀਂ ਹੋ ਰਿਹਾ। ਇਸ ਲਈ ਉਹ ਇਨ੍ਹਾਂ ਕਾਇਰਤਾਪੂਰਕ ਹਰਕਤਾਂ ਰਾਹੀਂ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੇ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

ਸ੍ਰੀ ਭਗਤ ਨੇ ਦੱਸਿਆ ਕਿ ਇਹ ਅਜਿਹੀ ਦੂਜੀ ਘਟਨਾ ਹੈ ਜੋ ਕਿ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦ ਵੀ ਪੰਜਾਬ ਵਿੱਚ ਸੰਤਾਂ ਜਾਂ ਮਹਾਨ ਸ਼ਖ਼ਸੀਅਤਾਂ ਦੇ ਸਮਾਗਮ ਹੁੰਦੇ ਹਨ, ਇਹ ਕੱਟੜਪੰਥੀ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰੀ ਨਹੀਂ ਹੋਇਆ—ਇਸੇ ਸਾਲ 14 ਅਪਰੈਲ ਨੂੰ ਬਾਬਾ ਸਾਹਿਬ ਦੀ ਜਨਮ ਜਯੰਤੀ ਮੌਕੇ ਵੀ ਅਜਿਹੀ ਹੀ ਘਿਨੌਣੀ ਧਮਕੀ ਦਿੱਤੀ ਗਈ ਸੀ ਕਿ ਸੂਬੇ ਭਰ ਦੀਆਂ ਮੂਰਤੀਆਂ ਤੋੜ ਦਿੱਤੀਆਂ ਜਾਣ। ਇਹ ਸਿਰਫ ਮੂਰਤੀ ਉੱਤੇ ਹਮਲਾ ਨਹੀਂ, ਸਗੋਂ ਸਾਡੀ ਆਸਥਾ, ਅਸਮੀਤਾ ਅਤੇ ਸੰਵਿਧਾਨ ਉੱਤੇ ਹਮਲਾ ਹੈ ਜਿਸ ਨੂੰ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।

ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਜਿਹੀ ਨੀਚ ਹਰਕਤਾਂ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਵਚਨਬੱਧ ਹੈ ਅਤੇ ਅਜਿਹੀ ਹਰ ਨੀਚ ਹਰਕਤ ਖ਼ਿਲਾਫ਼ ਕਠੋਰ ਕਦਮ ਚੁੱਕੇ ਜਾਣਗੇ।

Comments

No comments yet.



Latest News

Number of Visitors - 191979