Tue, 20 Oct 2026
G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਧੱਕੇ ਸ਼ਾਹੀ ਵਿਰੁੱਧ ਜ਼ਿਲ੍ਹਾ ਅਕਾਲੀ ਦਲ ਵਲੋਂ ਮਾਣਯੋਗ ਡਿਪਟੀ ਕਮਿਸ਼ਨਰ ਨੂੰ ਕੱਲ ਸੌਂਪਿਆ ਜਾਵੇਗਾ ਮੰਗ ਪੱਤਰ 

28 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ  ਦਿੱਤਾ ਜਾਵੇਗਾ ਡਿਪਟੀ ਕਮਿਸ਼ਨਰ ਮੰਗ ਪੱਤਰ ।

ਜਲੰਧਰ 26 ਜੂਨ (ਸੋਨੂੰ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕੀਤੀ ਗਈ ਧੱਕੇ ਸ਼ਾਹੀ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਸਬੰਧੀ ਮਨਿੰਦਰਪਾਲ ਸਿੰਘ ਗੁੰਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅਕਾਲੀ ਦਲ ਜਲੰਧਰ ਵਲੋਂ ਰੋਸ ਪ੍ਰਗਟ ਕਰਨ ਲਈ 28 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਦੀ ਅਗਵਾਈ ਹੇਠ ਦਫ਼ਤਰ ਮਾਣਯੋਗ ਡਿਪਟੀ ਕਮਿਸ਼ਨਰ ਦੇ ਬਾਹਰ ਇਕੱਤਰ ਹੋ ਕੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਜਾਵੇਗਾ ਉਪਰੰਤ ਮਾਣਯੋਗ ਗਵਰਨਰ ਪੰਜਾਬ ਦੇ ਨਾਮ ਮੰਗ ਪੱਤਰ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਸੌਂਪਿਆ ਜਾਵੇਗਾ।ਸਾਰੇ ਆਗੂ ਤੇ ਵਰਕਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਹੈ ਜੀ।

Comments

No comments yet.



Latest News

Number of Visitors - 234095

Share this Post