Friday, 30 Jan 2026

ਅਰਬਨ ਅਸਟੇਟ ਫੇਸ ਦੋ ਦੇ ਇਕ ਘਰ ਚ ਹੋਈ ਬੇਅਦਬੀ ਦੀ ਜਥੇਦਾਰ ਮੰਨਣ ਵਲੋਂ ਸਖ਼ਤ ਨਿਦਿਆ 

ਜੋ ਪ੍ਰੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਨਹੀਂ ਕਰ ਸਕਦੇ ਉਹ ਗੁਰੂ ਮਹਾਰਾਜ ਦੇ ਸਰੂਪ ਗੋਇੰਦਵਾਲ ਸਾਹਿਬ ਜਾਂ ਗੁ ਗੰਗਸਰ ਸਾਹਿਬ ਕਰਤਾਰਪੁਰ ਵਿਖੇ ਪਹੁੰਚਾਉਣ 

ਜਲੰਧਰ 30 ਜੂਨ (ਸੋਨੂੰ) : ਜਲੰਧਰ ਦੇ ਅਰਬਨ ਅਸਟੇਟ ਫੇਸ ਦੋ ਦੇ ਮਕਾਨ ਨੰਬਰ 82 ਬਸੰਤ ਵਿਹਾਰ ਵਿਖੇ ਜਸਪਾਲ ਸਿੰਘ ਸਪੁੱਤਰ ਇੰਦਰਜੀਤ ਸਿੰਘ ਦੇ ਘਰ ਵਿਚ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਦੀ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਸਖ਼ਤ ਸ਼ਬਦਾਂ ਵਿਚ ਨਿਦਿਆ ਕਰਦਿਆਂ ਕਿਹਾ ਕਿ ਬੇਅਦਬੀਆਂ ਦਾ ਮਸਲਾ ਬੜਾ ਸੰਜੀਦਾ ਮਸਲਾ ਹੈ। ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮਸਲੇ ਸਬੰਧੀ ਉਨ੍ਹਾਂ ਸੰਗਤਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ  ਜਿਨ੍ਹਾਂ ਪ੍ਰੀਵਾਰਾਂ ਨੇ ਆਪਣੇ ਘਰਾਂ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਹੋਏ ਹਨ ਉਹ ਪ੍ਰੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 9357907060, ਭਾਈ ਮਨਜੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 8437010206 ਅਤੇ ਮਨਿੰਦਰਪਾਲ ਸਿੰਘ ਗੁੰਬਰ ਜਨਰਲ ਸਕੱਤਰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਜਲੰਧਰ 9041216131, ਪਾਸ ਜਾਣਕਾਰੀ ਦੇਣ ਦੀ ਕ੍ਰਿਪਾਲਤਾ ਕਰਨ ਤਾਂ ਜੋ ਜਿਨ੍ਹਾਂ ਦੇ ਘਰਾਂ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹਨ ਉਨ੍ਹਾਂ ਦੀ ਸਮੂਹ ਜਾਣਕਾਰੀ ਇਕੱਤਰ ਕੀਤੀ ਜਾ ਸਕੇ ਅਤੇ ਜਿਹੜੇ ਪ੍ਰੀਵਾਰ ਅਦਬ ਸਤਿਕਾਰ, ਸੇਵਾ ਸੰਭਾਲ ਕਰਨ ਤੋਂ ਅਸਮਰਥ ਹਨ ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਪ੍ਰੀਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਜਾ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਸਾਹਿਬ ਜਲੰਧਰ ਵਿਖੇ ਪਹੁੰਚਾਉਣ ਦੀ ਕ੍ਰਿਪਾਲਤਾ ਕਰਨ। ਅਤੇ ਜਿਹੜੇ ਪ੍ਰੀਵਾਰ ਗੁਰਬਾਣੀ ਪੜ੍ਹਨ ਦੇ ਚਾਹਵਾਨ ਹਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਦੋ ਭਾਗਾਂ ਜਾਂ ਚਾਰ ਭਾਗਾਂ ਵਾਲੀਆ ਪੋਥੀਆਂ ਮਨਿੰਦਰਪਾਲ ਸਿੰਘ ਗੁੰਬਰ ਜਨਰਲ ਸਕੱਤਰ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਤੋਂ ਪ੍ਰਾਪਤ ਕਰਕੇ ਘਰਾਂ ਵਿਚ ਰੱਖਣ ਦੀ ਕ੍ਰਿਪਾਲਤਾ ਕਰਨ।
    ਜਥੇਦਾਰ ਮੰਨਣ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਫੜੇ ਜਾਣ ਵਾਲੇ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਛੁੱਟ ਜਾਂਦੇ ਹਨ ਅਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।ਪਰ ਉਦੋਂ ਹੋਰ ਵੀ ਦੁੱਖ ਲੱਗਦਾ ਹੈ ਜਦੋਂ ਅਜਿਹੇ ਪ੍ਰੀਵਾਰ ਸਿਧਾਂਤਾਂ ਅਤੇ ਮਰਯਾਦਾ ਦੀ ਉਲੰਘਣਾ ਕਰਕੇ ਸਾਂਭ ਸੰਭਾਲ ਵਿਚ ਅਣਗਹਿਲੀਆਂ ਕਾਰਨ ਹੁੰਦੀ ਬੇਅਦਬੀ ਨਾਲ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਦੀ ਹੈ।
      ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਕਾਇਮ ਰੱਖਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਦੀ ਵੀ ਵੱਡੀ ਜ਼ਿੰਮੇਵਾਰੀ ਹੈ।ਇਸ ਲਈ ਜਿਨ੍ਹਾਂ ਦੇ ਘਰਾਂ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹਨ ਉਹ ਪ੍ਰੀਵਾਰ ਜਾਣਕਾਰੀ ਦੇਣ ਦੀ ਕ੍ਰਿਪਾਲਤਾ ਕਰਨ ਤਾ ਜੋ ਸੇਵਾ ਸੰਭਾਲ ਦੀ ਪ੍ਰੀਕ੍ਰਿਆ ਨੂੰ ਹੋਰ ਸੰਚਾਰੂ ਤੇ ਮਰਯਾਦਾ ਪੂਰਨ ਸੁਰੱਖਿਆਂ ਤੇ ਸਤਿਕਾਰ ਨੂੰ ਕਾਇਮ ਰੱਖਿਆ ਜਾ ਸਕੇ।
      ਬੇਅਦਬੀ ਅਸਥਾਨ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਲਗਾਈ ਗਈ ਡਿਊਟੀ ਦੌਰਾਨ ਮੌਕੇ ਤੇ ਪਹੁੰਚੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ, ਭਾਈ ਮਨਜੀਤ ਸਿੰਘ ਪ੍ਰਚਾਰਕ, ਭਾਈ ਫਰਿਆਦ ਸਿੰਘ ਪ੍ਰਚਾਰਕ ਤੇ ਮੈਨੇਜਰ ਜਸਵਿੰਦਰ ਸਿੰਘ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਪਾਲ ਸਿੰਘ ਦਾ ਪ੍ਰੀਵਾਰ ਦੇ ਕਹਿਣ ਅਨੁਸਾਰ ਕਿ ਘਟਨਾ ਸਮੇਂ ਪ੍ਰੀਵਾਰ ਘਰ ਮੌਜੂਦ ਨਹੀਂ ਸੀ।ਘਰ ਵਿੱਚ ਉਨ੍ਹਾਂ ਦੀ ਬਜ਼ੁਰਗ ਮਾਤਾ ਇਕੱਲੀ ਸੀ। ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖੰਡਿਤ ਕਰਕੇ ਹਿਸੇ ਸੁੱਟੇ ਗਲੀ ਵਿਚੋਂ ਖਿਲਰੇ ਹੋਏ ਮਿਲੇ ਹਨ ਅਤੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ ਉਸ ਕਮਰੇ ਦੀ ਬਹੁਤ ਖ਼ਸਤਾ ਹਾਲਤ ਵਿਚ ਹੈ। ਪ੍ਰੀਵਾਰ ਹੇਠਾਂ ਰਹਿੰਦਾ ਹੈ ਅਤੇ ਪ੍ਰਕਾਸ਼ ਵਾਲਾ ਕਮਰਾ ਉਪਰ ਹੈ, ਖਿੜਕੀਆਂ ਦੇ ਸ਼ੀਸ਼ੇ ਟੁੱਟੇ ਹੋਏ ਹਨ ਅਤੇ ਉਨ੍ਹਾਂ ਵਿੱਚ ਗੱਤੇ ਆਦਿ ਲਾ ਕੇ ਬੰਦ ਕੀਤਾ ਹੋਇਆ ਹੈ, ਮਿੱਟੀ ਘੱਟੇ ਨਾਲ ਬੁਰਾ ਹਾਲ ਸੀ, ਸਾਫ਼ ਸਫ਼ਾਈ ਦਾ ਕੋਈ ਨਾਮੋ ਨਿਸ਼ਾਨ ਨਹੀਂ ਸੀ।ਸੁੱਖਆਸਣ ਕਰਨ ਲਈ ਕੋਈ ਅਸਥਾਨ ਨਹੀਂ ਬਣਾਇਆ ਗਿਆ।ਪ੍ਰਕਾਸ਼ ਵਾਲੇ ਕਮਰੇ ਦੇ ਨਾਲ ਵਾਲੇ ਕਮਰਿਆਂ ਵਿਚ ਨੌਂ ਪ੍ਰੀਵਾਰ ਭਈਆਂ ਦੇ ਕਿਰਾਏ ਤੇ ਰੱਖੇ ਹੋਏ ਹਨ। ਜਿਨ੍ਹਾਂ ਬੁਰੀ ਤਰ੍ਹਾਂ ਗੰਦ ਪਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰੀਵਾਰ ਦੀ ਅਣਗਹਿਲੀ ਕਾਰਨ ਹੋਈ ਬੇਅਦਬੀ ਲਈ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।


41

Share News

Login first to enter comments.

Latest News

Number of Visitors - 133247