ਮੋਗਾ ਪੁਲਿਸ ਨੇ 68-F NDPS ACT ਵੱਲੋ ਨਸ਼ੇ ਦੇ ਸਮੱਗਲਰ ਦੀ ਕੁੱਲ 37,71,000/- ਦੀ ਜਾਇਦਾਦ ਕਰਵਾਈ ਜ਼ਬਤ

ਮੋਗਾ ਪੁਲਿਸ ਨੇ 68-F NDPS ACT ਵੱਲੋ ਨਸ਼ੇ ਦੇ ਸਮੱਗਲਰ ਦੀ ਕੁੱਲ 37,71,000/- ਦੀ ਜਾਇਦਾਦ ਕਰਵਾਈ ਜ਼ਬਤ

 

ਮਾਨਯੋਗ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਚੰਡੀਗੜ੍ਹ, ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੇਂਜ, ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਅਜੈ ਗਾਂਧੀ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਨਸ਼ਾ ਸਮਗਲਰਾਂ/ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ 30-07-2025 ਨੂੰ ਸ੍ਰੀ ਅਨਵਰ ਅਲੀ, ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੀ ਨਿਗਰਾਨੀ ਹੇਠ ਸਬ-ਇਸਪੈਕਟਰ ਗੁਰਤੇਜ ਸਿੰਘ ਮੁੱਖ ਅਫਸਰ ਥਾਣਾ ਬੰਧਣੀ ਕਲਾਂ ਵੱਲੋਂ ਮੁਕੱਦਮਾ ਨੰਬਰ 138 ਮਿਤੀ 30.8.2019 ਅ/ਧ 15/61/85 ਐਨ.ਡੀ.ਪੀ.ਐਸ ਐਕਟ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਸੰਦੀਪ ਸਿੰਘ ਉਰਫ ਜੋਗਾ ਪੁੱਤਰ ਪੂਰਨ ਸਿੰਘ ਵਾਸੀ ਰਾਉਕੇ ਕਲਾ ਜਿਲਾ ਮੋਗਾ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ गष्टे। टिम पृथवटी सी वीभड वतीव 37,71,000/-(Thirty-Seven Lacs seventy-one thousand) है।

ਜਿਹਨਾ ਦੀ ਪ੍ਰੋਪਰਟੀ ਬਾਰੇ ਪੜਤਾਲ ਕਰਨ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰੋਪਰਟੀ ਇਹਨਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਖਰੀਦ ਕਰਕੇ ਪ੍ਰੰਪਰਟੀ ਤਿਆਰ ਕਰਵਾਈ ਸੀ। ਜਿਸ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68-ਐਫ(2) ਤਹਿਤ ਮਾਨਯੋਗ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮੰਨਜੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਗਈ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਕਿ ਭਵਿਖ ਵਿੱਚ ਵੀ ਹੋਰ ਵੀ ਨਸ਼ਾ ਤਸਕਰਾਂ ਦੇ ਖਿਲਾਫ ਇਸੇ ਤਰਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਹਨਾਂ ਦੇ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।

15

Share News

Login first to enter comments.

Related News

Number of Visitors - 83735