ਜਲੰਧਰ- ਨੈਸ਼ਨਲ ਐਸ ਸੀ ਕਮਿਸ਼ਨ ਦੇ ਕੌਮੀ ਪ੍ਰਧਾਨ ਵਿਜੇ ਸਾਂਪਲਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜਨ ਦੀਆਂ ਚਰਚਾਵਾਂ ਛਿੜ ਗਈਆਂ ਹਨ।
ਵਿਜੇ ਸਾਂਪਲਾ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣਾਂ ਲੜਨ ਦੀ ਚਰਚਾ ਜ਼ੋਰਾਂ ਉਤੇ ਹੈ। ਦੱਸ ਦੇਈਏ ਕਿ ਮੰਨਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਰੈਲੀ ਵਿਚ ਵਿਜੇ ਸਾਂਪਲਾ ਉਨਾਂ ਦੇ ਕਾਫੀ ਨਜ਼ਦੀਕ ਦਿਸੇ ਸਨ। ਇਸ ਕਰਕੇ ਰਾਜਨੀਤਿਕ ਪਾਰਟੀਆਂ ਵਿਚ ਇਹ ਚਰਚਾ ਤੇਜ਼ ਹੋ ਗਈ ਹੈ।
ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਹੁਣ ਉਹ ਭਾਜਪਾ ਸੰਗਠਨ ਵਿਚ ਕੰਮ ਕਰ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪਾਰਟੀ ਦੀ ਆਲਾਕਮਾਨ ਵਿਜੇ ਸਾਂਪਲਾ ਨੂੰ ਪੰਜਾਬ ਵਿਚ ਕੋਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਦੱਸ ਦੇਈਏ ਕਿ ਅਜੇ ਤੱਕ ਇਸ ਬਾਰੇ ਵਿਜੇ ਸਾਂਪਲਾ ਵਲੋਂ ਕੋਈ ਜਵਾਬ ਸਾਹਮਣੇ ਨਹੀਂ ਆਇਆ।

Login first to enter comments.