Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਇਕ ਨਸ਼ੇੜੀ ਵਿਆਕਤੀ ਵਲੋਂ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼

ਜਲੰਧਰ- ਇਕ ਨਸ਼ੇੜੀ ਵਿਆਕਤੀ ਵਲੋਂ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸ ਦੇਈਏ ਕਿ ਇਹ ਮਾਮਲਾ ਹਲਕਾ ਆਦਮਪੁਰ ਦੇ ਪਿੰਡ ਸਲਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨਸ਼ੇੜੀ ਵਿਅਕਤੀ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਸੜਕ 'ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਕਤ ਨਸ਼ੇੜੀ ਨੇ ਗੁਰੂ ਘਰ ਜਾ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। 

 ਉਹ ਗੁਰਦੁਆਰਾ ਸਾਹਿਬ 'ਚ ਲੇਟ ਗਿਆ, ਜਿਸ ਤੋਂ ਬਾਅਦ ਉਸ ਨੇ ਉੱਥੋਂ ਫੁੱਲਾਂ ਦੇ ਗੁਲਦਸਤੇ ਚੁੱਕ ਕੇ ਕੰਧਾਂ 'ਤੇ ਮਾਰਨੇ ਸ਼ੁਰੂ ਕਰ ਦਿੱਤੇ। ਉਕਤ ਵਿਅਕਤੀ ਦੀ ਪਛਾਣ ਗਗਨਦੀਪ ਵਜੋਂ ਹੋਈ ਹੈ।

ਇਸ ਦੌਰਾਨ ਗਗਨਦੀਪ ਨੇ ਮੁੱਕਾ ਮਾਰ ਕੇ ਗੁਰਦੁਆਰਾ ਸਾਹਿਬ ਦਾ ਸ਼ੀਸ਼ਾ ਤੋੜਨ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਉਸ ਦੀ ਬਾਂਹ ਦੀਆਂ ਨਸਾਂ ਕੱਟੀਆਂ ਗਈਆਂ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਉਨ੍ਹਾਂ ਦੇ ਪਿੰਡ ਦਾ ਹੀ ਲੜਕਾ ਹੈ, ਜਿਸ ਨੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕੀਤੀ।

 ਇਸ ਦੌਰਾਨ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਨਹੀਂ ਮੜਿਆ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਗਗਨਦੀਪ ਨੂੰ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਨੇ ਇਲਾਜ ਲਈ ਆਦਮਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਡੀਐਸਪੀ ਅਤੇ ਥਾਣਾ ਇੰਚਾਰਜ ਨੇ ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Comments

No comments yet.



Latest News

Number of Visitors - 221502

Share this Post