Friday, 30 Jan 2026

ਜਲੰਧਰ ਸ਼ਹਿਰ ਵਿਚ ਕਰਾਈਮ ਦਿਨੋਂ-ਦਿਨ ਵੱਧ ਰਿਹਾ ਹੈ।

ਜਲੰਧਰ- ਸ਼ਹਿਰ ਵਿਚ ਕਰਾਈਮ ਦਿਨੋਂ-ਦਿਨ ਵੱਧ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਮੁਹੱਲਾ ਗੋਬਿੰਦਗੜ੍ਹ ਤੋਂ ਸਾਹਮਣੇ ਆਇਆ ਹੈ, ਜਿਥੇ ਬੀਤੀ ਰਾਤ 11:30 ਵਜੇ ਦੇ ਲਗਭਗ ਕੁਝ ਨੌਜਵਾਨਾਂ ਨੇ ਕੇਬਲ ਆਪਰੇਟਰ ਸਾਗਰ ਦੇ ਘਰ 'ਚ ਦਾਖਲ ਹੋ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਦੱਸ ਦੇਈਏ ਕਿ ਇਸ ਦੌਰਾਨ ਹਮਲਾਵਰਾਂ ਤੋਂ ਆਪਣਾ ਬਚਾਅ ਕਰਦੇ ਹੋਏ ਪੀੜਤ ਨੌਜਵਾਨ ਸਾਗਰ ਨੇ ਵੀ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਦੋ ਰਾਉਂਡ ਫਾਇਰ ਕੀਤੇ, ਜਿਸ ਦੇ ਡਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਮਲੇ ਦੌਰਾਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਹਮਲੇ ਨੂੰ ਲੈ ਕੇ ਗੋਬਿੰਦਗੜ੍ਹ ਮੁਹੱਲੇ ਦੇ ਰਹਿਣ ਵਾਲੇ ਨੌਜਵਾਨ ਸਾਗਰ ਨੇ ਦੱਸਿਆ ਕਿ ਉਹ ਕੇਬਲ ਦਾ ਕੰਮ ਕਰਦਾ ਹੈ, ਉਸ ਦੀ ਕਿਸੇ ਨਾਲ ਪੁਰਾਣੀ ਲੈਣ-ਦੇਣ ਕਾਰਨ ਦੁਸ਼ਮਣੀ ਚੱਲ ਰਹੀ ਸੀ। ਇਸ ਕਾਰਨ ਦੇਰ ਰਾਤ ਕੁਝ ਨੌਜਵਾਨਾਂ ਨੇ ਉਸ ਦੇ ਘਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ,  ਜਿਸ ਦੌਰਾਨ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖਮੀ ਹੋ ਗਏ। 

ਸਾਗਰ ਨੇ ਦੱਸਿਆ ਕਿ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਹਵਾ ਵਿੱਚ ਗੋਲੀ ਚਲਾਉਂਦੇ ਹੀ ਹਮਲਾਵਰ ਫਰਾਰ ਹੋ ਗਏ, ਨਹੀਂ ਤਾਂ ਉਹ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਆਏ ਸਨ।


12

Share News

Login first to enter comments.

Latest News

Number of Visitors - 132909