Friday, 30 Jan 2026

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਮ.ਐਸ.ਸੀ. (ਆਈ.ਟੀ.) ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਅਜੈ ਕੁਮਾਰ ਤੇ ਕੰਵਰਪ੍ਰਤਾਪ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ

ਜਲੰਧਰ, 20 ਜੁਲਾਈ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿੱਚ ਕਰਵਾਏ ਜਾ ਰਹੇ ਐਮ.ਐਸ.ਸੀ. ਆਈ. ਟੀ. (ਐਲ.ਈ.) ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
                ਇਸ ਸਬੰਧੀ ਇੰਸਟੀਚਿਊਟ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਲੈਫ. ਕਰਨਲ (ਰਿਟਾ.) ਮਨਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ. ਐਸ. ਸੀ. ਆਈ.ਟੀ. (ਐਲ.ਈ.) ਦੇ ਚੌਥੇ ਸਮੈਸਟਰ ਵਿੱਚ ਅਜੇ ਕੁਮਾਰ ਅਤੇ ਕੰਵਰਪ੍ਰਤਾਪ ਸਿੰਘ ਨੇ 8.33 ਐਸ.ਜੀ.ਪੀ.ਏ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਰੁਪਾਲੀ ਨੇ 8.08 ਐਸ.ਜੀ.ਪੀ.ਏ ਲੈ ਕੇ ਦੂਜਾ ਅਤੇ ਸਤਵਿੰਦਰ ਕੌਰ ਨੇ 8.00 ਐਸ.ਜੀ.ਪੀ.ਏ ਲੈ ਕੇ ਤੀਜਾ ਸਥਾਨ ਹਾਸਲ ਕੀਤਾ ।
                ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਭਾਵਨਾ ਮਹਾਜਨ, ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਵਿਕਾਸ ਕੁਮਾਰ ਸੁਪਰਡੈਂਟ ਨੇ ਵੀ ਅਕੈਡਮਿਕ ਸਟਾਫ਼ ਵੱਲੋਂ ਕਰਵਾਈ ਮਿਹਨਤ ਦੀ ਸ਼ਲਾਘਾ ਕੀਤੀ।


9

Share News

Login first to enter comments.

Latest News

Number of Visitors - 133621