Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਅੱਜ ਪੰਜਾਬ ਦੀਆਂ ਤਹਿਸੀਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ।

ਜਲੰਧਰ- ਇਕ ਸੂਚਨਾ ਤਹਿਤ ਪਤਾ ਲੱਗਾ ਹੈ ਕਿ ਅੱਜ ਪੰਜਾਬ ਦੀਆਂ ਤਹਿਸੀਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਜਾਣਕਾਰੀ ਅਨੁਸਾਰ ਅੱਜ ਪੂਰੇ ਪੰਜਾਬ ਦੀਆਂ ਤਹਿਸੀਲਾਂ ਵਿੱਚ ਰਜਿਸਟਰੀ ਤੋਂ ਲੈ ਕੇ ਮਾਲ ਵਿਭਾਗ ਤੱਕ ਦਾ ਕੋਈ ਵੀ ਕੰਮ ਨਹੀਂ ਹੋਵੇਗਾ। ਦੱਸ ਦੇਈਏ ਕਿ ਤਹਿਸੀਲਾਂ ਵਿੱਚ ਤਾਇਨਾਤ ਮਾਲ ਵਿਭਾਗ ਦੇ ਅਧਿਕਾਰੀ, ਪਟਵਾਰੀ ਤੇ ਕਲੈਰੀਕਲ ਸਟਾਫ਼ ਸਾਰੇ ਹੀ ਹੜਤਾਲ ’ਤੇ ਚਲੇ ਗਏ ਹਨ। 

ਕੀ ਹੈ ਮਾਜਰਾ?

ਦੱਸਿਆ ਜਾ ਰਿਹਾ ਹੈ ਕਿ ਸਟਾਫ਼ ਦਾ ਦੋਸ਼ ਹੈ ਕਿ ਹਾਕਮ ਧਿਰ ਦੇ ਵਿਧਾਇਕ ਤੇ ਆਗੂ ਉਨ੍ਹਾਂ ਨੂੰ ਤਹਿਸੀਲਾਂ ਵਿੱਚ ਆ ਕੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦੇ ਹਨ। ਪਿਛਲੇ ਦਿਨੀ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਤਹਿਸੀਲ ਵਿੱਚ ਆ ਕੇ ਸਭ ਦੇ ਸਾਹਮਣੇ ਸਟਾਫ਼ ਦੀ ਬੇਇੱਜ਼ਤੀ ਕੀਤੀ ਅਤੇ ਤਹਿਸੀਲ ਦਾ ਅਹਿਮ ਰਿਕਾਰਡ ਨਜਾਇਜ਼ ਤੌਰ 'ਤੇ ਆਪਣੇ ਦਫ਼ਤਰ ਵਿੱਚ ਲੈ ਲਿਆ। ਸਟਾਫ਼ ਇਸ ਗੱਲ 'ਤੇ ਬਜ਼ਿੱਦ ਹੈ ਕਿ ਵਿਧਾਇਕ ਇਸ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗਣ।

ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਧਰਨਾ 

ਦੱਸ ਦੇਈਏ ਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਤਾਂ ਫਿਲਹਾਲ ਸਿਰਫ਼ ਤਹਿਸੀਲਾਂ ਹੀ ਬੰਦ ਕੀਤੀਆਂ ਗਈਆਂ ਹਨ ਪਰ ਰੋਪੜ ਡਿਵੀਜ਼ਨ ਜਿਸ ਵਿੱਚ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਅਤੇ ਮੁਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਜ਼ਿਲ੍ਹੇ ਸ਼ਾਮਲ ਹਨ, ਵਿੱਚ ਡੀ ਸੀ ਦਫ਼ਤਰ ਤੋਂ ਲੈ ਕੇ ਤਹਿਸੀਲ ਪਟਵਾਰਖਾਨੇ ਤੱਕ ਦਾ ਸਾਰਾ ਕੰਮ-ਕਾਜ ਠੱਪ ਰਹੇਗਾ। ਜ਼ਿਲ੍ਹਾ ਹੈੱਡਕੁਆਰਟਰ ਤੋਂ ਲੈ ਕੇ ਤਿੰਨਾਂ ਜ਼ਿਲ੍ਹਿਆਂ ਦੀਆਂ ਤਹਿਸੀਲਾਂ ਵਿੱਚ ਤਾਇਨਾਤ ਮੁਲਾਜ਼ਮ ਅੱਜ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਧਰਨਾ ਦੇਣਗੇ।

ਵਿਧਾਇਕਾਂ ਅਤੇ ਆਗੂਆਂ ਦੀ ਦਖ਼ਲ-ਅੰਦਾਜ਼ੀ ਬਹੁਤ ਵੱਧ ਗਈ

ਇਸ ਸਬੰਧੀ ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਨਰਲ ਸਕੱਤਰ ਨਰਿੰਦਰ ਚੀਮਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਦਖ਼ਲ-ਅੰਦਾਜ਼ੀ ਬਹੁਤ ਵੱਧ ਗਈ ਹੈ। ਦਫ਼ਤਰਾਂ ਵਿੱਚ ਸਟਾਫ਼ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੋਕਾਂ ਦੇ ਸਾਹਮਣੇ ਜ਼ਲੀਲ ਕੀਤਾ ਜਾ ਰਿਹਾ ਹੈ। ਇਸ ਨੂੰ ਸਾਰੇ ਦਫ਼ਤਰਾਂ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਤੋਂ ਰੋਪੜ ਵਿੱਚ ਵਰਕਰ ਵਿਧਾਇਕ ਚੱਢਾ ਦੇ ਘਰ ਦੇ ਬਾਹਰ ਧਰਨਾ ਦੇਣਗੇ।

ਸਰਕਾਰ ਖ਼ਿਲਾਫ਼ ਵੱਡੀ ਰੈਲੀ 26 ਨੂੰ

ਚੀਮਾ ਨੇ ਕਿਹਾ ਕਿ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਸਾਰੇ ਮੁਲਾਜ਼ਮ 26 ਜੁਲਾਈ ਨੂੰ ਰੋਪੜ ਵਿੱਚ ਹੀ ਸਰਕਾਰ ਖ਼ਿਲਾਫ਼ ਵੱਡੀ ਰੈਲੀ ਕਰਨਗੇ। ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਹ ਮੀਟਿੰਗ ਦਾ ਸਮਾਂ ਦੇਣ ਤੋਂ ਮਨ੍ਹਾ ਕਰਦੇ ਹਨ ਅਤੇ ਇਸ ਤੋਂ ਇਲਾਵਾ ਪਾਰਟੀ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਵੱਲੋਂ ਦਫ਼ਤਰਾਂ ਵਿੱਚ ਜਾ ਕੇ ਨਾਜਾਇਜ਼ ਕੰਮ ਕਰਵਾਏ ਜਾ ਰਹੇ ਹਨ।

Comments

No comments yet.



Latest News

Number of Visitors - 221351

Share this Post