Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸੰਸਦ ਮੈਂਬਰ ਸੁਸ਼ੀਲ ਰਿੰਕੂ ਮਣੀਪੁਰ ਹਿੰਸਾ ਵਿਰੁੱਧ ਸੰਸਦ ਦੇ ਬਾਹਰ ਧਰਨੇ ਤੇ ਬੈਠੇ

ਪ੍ਰਧਾਨ ਮੰਤਰੀ ਨੂੰ ਖੁਦ ਇਸ ਮੁੱਦੇ 'ਤੇ ਸੰਸਦ 'ਚ ਜਵਾਬ ਦੇਣਾ ਚਾਹੀਦੈ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ
 

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ 'ਚੋਂ ਕੱਢਣ ਦੀ ਕਾਰਵਾਈ ਦੀ ਨਿਖੇਧੀ ਕੀਤੀ
 
ਜਲੰਧਰ, 24 ਜੁਲਾਈ- ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸੋਮਵਾਰ ਨੂੰ ਮਨੀਪੁਰ ਹਿੰਸਾ ਦੇ ਵਿਰੋਧ ਵਿੱਚ ਸੰਸਦ ਦੇ ਬਾਹਰ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਦੇ ਧਰਨੇ ਵਿੱਚ ਸ਼ਾਮਲ ਹੋਏ ਅਤੇ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਹਿੰਸਾ 'ਚ 150 ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਨੇ ਇਸ ਪੂਰੇ ਮਾਮਲੇ 'ਤੇ ਚੁੱਪ ਧਾਰੀ ਰੱਖੀ ਹੈ। ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਇੰਨੇ ਵੱਡੇ ਮੁੱਦੇ 'ਤੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ 'ਤੇ ਸੰਸਦ ਦੀ ਕਾਰਵਾਈ 'ਚ ਰੁਕਾਵਟ ਪਾਉਣ ਦੇ ਦੋਸ਼ ਲਗਾਏ ਜਾ ਰਹੇ ਹਨ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੰਸਦ 'ਚ ਆ ਕੇ ਇਸ ਮੁੱਦੇ 'ਤੇ ਖੁੱਲ੍ਹ ਕੇ ਜਵਾਬ ਦੇਣਾ ਚਾਹੀਦਾ ਹੈ ਅਤੇ ਇਹ ਵੀ ਦੱਸਣਾ ਚਾਹੀਦਾ ਹੈ ਕਿ ਮਨੀਪੁਰ ਹਿੰਸਾ ਦੇ ਦੋਸ਼ੀਆਂ ਖਿਲਾਫ ਸਰਕਾਰ ਨੇ ਕੀ ਕਾਰਵਾਈ ਕੀਤੀ ਹੈ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੀ ਤਰਫੋਂ ਸੰਸਦ ਵਿੱਚ ਜਵਾਬ ਮੰਗਣ ਵਾਲੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਾਨਸੂਨ ਸੈਸ਼ਨ ਵਿੱਚੋਂ ਬਾਹਰ ਕਰਨ ਦੀ ਕਾਰਵਾਈ ਦੀ ਵੀ ਨਿਖੇਧੀ ਕੀਤੀ ਅਤੇ ਨਾਲ ਹੀ ਕਿਹਾ ਕਿ ਸੰਸਦ ਵਿੱਚ ਜਵਾਬ ਮੰਗਣ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਕੇਂਦਰ ਸਰਕਾਰ ਨੂੰ ਇਸ ਮੁੱਦੇ ਦੀ ਜਾਣਕਾਰੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਸੈਸ਼ਨ ਦੇ ਦੌਰਾਨ ਰੱਖਣੀ ਚਾਹੀਦੀ ਹੈ।  ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਦੋਂ ਲਾਲ ਬਹਾਦਰ ਸ਼ਾਸਤਰੀ, ਮਨਮੋਹਨ ਸਿੰਘ ਸਮੇਤ ਕਈ ਪ੍ਰਧਾਨ ਮੰਤਰੀਆਂ ਨੇ ਆਪਣੇ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਅਸਤੀਫ਼ੇ ਤੱਕ ਦੀ ਪੇਸ਼ਕਸ਼ ਕੀਤੀ ਸੀ ਪਰ ਮੌਜੂਦਾ ਪ੍ਰਧਾਨ ਮੰਤਰੀ ਇਸ ਮੁੱਦੇ 'ਤੇ ਸੰਸਦ ਵਿੱਚ ਜਵਾਬ ਦੇਣ ਲਈ ਵੀ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਰਕਾਰ ਇੰਨੇ ਵੱਡੇ ਮੁੱਦੇ 'ਤੇ ਬੋਲਣਾ ਨਹੀਂ ਚਾਹੁੰਦੀ। 

Comments

No comments yet.



Latest News

Number of Visitors - 221316

Share this Post