आसमान में हड़कंप! 180 यात्रियों से भरी इंडिगो फ्लाइट की अचानक इमरजेंसी लैंडिंग
ਕਾਰਗਿਲ ਵਿਜੇ ਦਿਵਸ : ਸ਼ਹੀਦਾਂ ਨੂੰ ਕੀਤਾ ਸਿਜਦਾ
ਵਿਜੇ ਦਿਵਸ ਸੁਰੱਖਿਆਂ ਬਲਾਂ ਦੀ ਲਾਮਿਸਾਲ ਬਹਾਦਰੀ ਅਤੇ ਦ੍ਰਿੜਤਾ ਦਾ ਪ੍ਰਤੀਕ: ਬ੍ਰਹਮ ਸ਼ੰਕਰ ਜਿੰਪਾ
ਦੇਸ਼ ਹਮੇਸ਼ਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਰਹੇਗਾ ਰਿਣੀ
ਕਸ਼ਅਪ ਨੌਜਵਾਨ ਧਾਰਮਿਕ ਸਭਾ ਵਲੋਂ ਹਰ ਸਾਲ ਸ਼ਹੀਦਾਂ ਨੂੰ ਯਾਦ ਕਰਨਾ ਸ਼ਲਾਘਾਯੋਗ ਉਪਰਾਲਾ
ਜਲੰਧਰ, 26 ਜੁਲਾਈ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸੁਰੱਖਿਆ ਬਲਾਂ ਦੀਆਂ ਸ਼ਹੀਦੀਆਂ ਲਾਮਿਸਾਲ ਬਹਾਦਰੀ ਅਤੇ ਦ੍ਰਿੜਤਾ ਦਾ ਪ੍ਰਤੀਕ ਹੈ ਅਤੇ ਸਾਰਾ ਦੇਸ਼ ਇਨ੍ਹਾਂ ਕੁਰਬਾਨੀਆਂ ਦਾ ਹਮੇਸ਼ਾ ਰਿਣੀ ਰਹੇਗਾ।
ਕਸ਼ਅਪ ਨੌਜਵਾਨ ਧਾਰਮਿਕ ਸਭਾ ਵਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਕਰਵਾਏ ਗਏ ਸਲਾਨਾ ਸਰਧਾਂਜਲੀ ਸਮਾਗਮ ਮੌਕੇ ਬੋਲਦਿਆਂ ਮਾਲ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਵਲੋਂ ਕਾਰਗਿਲ ਦੀਆਂ ਬਰਫ਼ੀਲੀਆਂ ਚੋਟੀਆਂ ’ਤੇ ਦੁਸ਼ਮਣਾ ਨੂੰ ਮਾਤ ਦਿੰਦਿਆਂ ਦੇਸ਼ ਵਿਰੋਧੀ ਤਾਕਤਾਂ ਨੂੰ ਭਾਂਜ ਦਿੱਤੀ ਸੀ ਜੋ ਕਿ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਹੀ ਦੇਸ਼ ਭਗਤੀ ਨਾਲ ਜੋੜੀ ਰੱਖਣ ਲਈ ਪ੍ਰੇਰਣਾ ਸਰੋਤ ਰਹੇਗੀ। ਬਹਾਦਰੀ ਫੌਜੀਆਂ ਦੀਆਂ ਕੁਰਬਾਨੀਆਂ ਅੱਗੇ ਸਿਰ ਝੁਕਾਉਂਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾਢੀਆਂ ਮੁਸ਼ਕਿਲਾਂ ਦੇ ਬਾਵਜੂਦ ਸਾਡੇ ਬਹਾਦਰ ਸੁਰੱਖਿਆਂ ਬਲਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ’ਤੇ ਕੋਈ ਆਂਚ ਨਹੀਂ ਆਉਣ ਦਿੱਤੀ ਜਿਸ ਲਈ ਦੇਸ਼ ਇਨ੍ਹਾਂ ਸ਼ਹੀਦਾਂ ਨੂੰ ਹਮੇਸ਼ਾਂ ਸਿਜਦਾ ਅਤੇ ਯਾਦ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਿਰ ਜਾਨਾਂ ਵਾਰਨ ਵਾਲੇ ਸੂਰਵੀਰ ਯੋਧਿਆਂ ਦਾ ਨਾਂਅ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਰਹੇਗਾ।
ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਦਿਆਂ ਉਨ੍ਹਾਂ ਦੇ ਪਰਿਵਾਰਾਂ ਦਾ ਆਦਰ-ਮਾਨ ਕਰਨਾ ਸਾਰਿਆਂ ਦਾ ਮੁੱਢਲਾ ਫਰਜ਼ ਹੈ ਕਿਉਂਕਿ ਇਨ੍ਹਾਂ ਸ਼ਹੀਦੀਆਂ ਕਰਕੇ ਹੀ ਸਾਰਾ ਦੇਸ਼ ਚੈਨ ਦੀ ਨੀਂਦ ਸੌਂ ਰਿਹਾ ਹੈ। ਕਸ਼ਅਪ ਨੌਜਵਾਨ ਧਾਰਮਿਕ ਸਭਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮਾਲ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਮੌਕੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਦੇਸ਼ ਦੀ ਰੱਖਿਆ ਖਾਤਿਰ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਸ਼ਅਪ ਨੌਜਵਾਨ ਸਭਾ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਮਾਲ ਮੰਤਰੀ ਨੇ ਪਦਮਸ੍ਰੀ ਵਿਜੇ ਚੋਪੜਾ, ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਕਰਨਲ ਮਨਮੋਹਨ ਸਿੰਘ, ਸਮੇਤ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਉਨ੍ਹਾਂ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਭਾ ਦੇ ਪ੍ਰਧਾਨ ਪਵਨ ਕੁਮਾਰ, ਕਿਸ਼ਨ ਲਾਲ, ਬੀ.ਐਨ.ਸ਼ਰਮਾ,ਰਵੀ ਵਰਮਾ, ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਮੌਜੂਦ ਸਨ ਜਿਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।






Login first to enter comments.