Saturday, 31 Jan 2026

ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਬੀਤੇ ਕੁਝ ਦਿਨ ਪਹਿਲਾਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ, ਅੱਜ ਪਾਰਟੀ ਵਁਲੋਂ ਨਾਮਨਜ਼ੂਰ ਕਰ ਦਿੱਤਾ

ਟਕਸਾਲੀ ਆਗੂ ਮਨਿੰਦਰਪਾਲ ਸਿੰਘ ਗੁੰਬਰ ਦੀਆਂ ਸੇਵਾਵਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ- ਕੁਲਵੰਤ ਸਿੰਘ ਮੰਨਣ

ਸੀਨੀਅਰ ਸਟਾ ਰਿਪੋਰਟਰ, ਜਲੰਧਰ-ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ਗੁੰਬਰ ਵਲੋਂ ਬੀਤੇ ਕੁਝ ਦਿਨ ਪਹਿਲਾਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ, ਅੱਜ  ਪਾਰਟੀ ਵਁਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਪ੍ਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਿੰਦਰਪਾਲ ਸਿੰਘ ਗੁੰਬਰ ਬਹੁਤ ਸੀਨੀਅਰ ਅਕਾਲੀ ਆਗੂ ਹਨ ਅਤੇ ਉਹਨਾਂ ਦੀਆਂ ਪੰਥ ਤੇ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਵਨਾਵਾਂ ਅਤੇ ਸੇਵਾਵਾਂ ਨੂੰ ਅਣਗੌਲਿਆਂ ਨਹੀਂ ਕਰ ਸਕਦੇ । ਪ੍ਧਾਨ ਮੰਨਣ ਨੇ ਕਿਹਾ ਕਿ ਗੁੰਬਰ ਦੇ ਸਾਰੇ ਗਿਲੇ ਸ਼ਿਕਵੇ ਦੂਰ ਕਰ ਦਿੱਤੇ ਗਏ ਹਨ। ਗੁੰਬਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ ਅਤੇ ਉਨ੍ਹਾਂ ਵਲੋਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨਾਂ ਦਾ ਮਾਣ ਸਨਮਾਨ ਦਾ ਹਮੇਸ਼ਾ ਧਿਆਨ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਜੱਥਾ ਜਲੰਧਰ ਸ਼ਹਿਰੀ ਇਕਮੁੱਠ ਹੈ ਅਤੇ  ਹਮੇਸ਼ਾ ਹੀ ਪੰਜਾਬ ਤੇ ਪੰਥ ਦੀ ਚੜਦੀਕਲਾ ਲਈ ਇਕਜੁੱਟ ਹੋ ਕੇ ਮਿਹਨਤ ਕਰਦਾ ਰਹੇਗਾ।


12

Share News

Login first to enter comments.

Latest News

Number of Visitors - 134247