Sun, 20 Sep 2026
G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के। G2M देता है आप कीं क़लम आप के हाथ । G2M पर विज्ञापन देने के लिए 9780802173 पर संपर्क करें । G2M देता है आप को स्वतंत्र पत्रकारिता का सुनहरा मौक़ा, बह भी विना किसी शुल्क के।
Post Details

ਸ਼ਹਿਰ ਚ ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਣ ਨਿਗਮ ਦੀ ਪੋਲ ਖੁੱਲੀ ।

ਸ਼ਹਿਰ ਚ ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਣ ਨਿਗਮ ਦੀ ਪੋਲ ਖੁੱਲ੍ਹ ਗਈ ਹੈ। ਦੱਸ ਦੇਈਏ ਕਿ ਸੜਕਾਂ ਪਾਣੀ ਨਾਲ ਭਰ ਗਈਆਂ ਹਨ। ਕੰਮਾਂ-ਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਅੱਜ ਵੀ ਸ਼ਹਿਰ ਵਿਚ ਮੀਂਹ ਪੈਣ ਕਾਰਣ ਸੜਕਾਂ ਉਤੇ ਕਾਫੀ ਪਾਣੀ ਜਮ੍ਹਾ ਹੋ ਗਿਆ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਸੜਕ ਧੱਸਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਨਿਗਮ ਦਫ਼ਤਰ ਦੇ ਬਾਹਰ ਸੜਕ ਟੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ ਖਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਨਿਗਮ ਨੇ ਸੜਕ 'ਤੇ ਪੈਚ ਵਰਕ ਕਰਵਾ ਦਿੱਤਾ ਸੀ। 

ਦੂਜੇ ਪਾਸੇ ਤਾਜ਼ਾ ਮਾਮਲਾ ਫੁੱਟਬਾਲ ਚੌਕ ਨੇੜੇ ਅਤੇ ਹਕੀਮ ਤਿਲਕ ਰਾਜ ਹਸਪਤਾਲ ਦੇ ਕੋਲੋਂ ਸਾਹਮਣੇ ਆਇਆ ਹੈ, ਜਿੱਥੇ ਲਗਾਤਾਰ ਪੈ ਰਹੇ ਮੀਂਹ ਕਾਰਣ ਵੱਡਾ ਸਾਰਾ ਚੋਆ ਸੜਕ ਵਿਚਕਾਰ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ 4 ਫੁੱਟ ਡੂੰਘਾ ਟੋਆ ਬਣ ਗਿਆ ਹੈ। ਹਾਲਾਂਕਿ ਲੋਕਾਂ ਨੇ ਇਸ ਦੇ ਆਲੇ-ਦੁਆਲੇ ਬੂਟੇ ਅਤੇ ਇੱਟਾਂ ਰੱਖ ਕੇ ਉਥੇ ਰਸਤਾ ਬੰਦ ਕਰ ਦਿੱਤਾ ਹੈ ਤਾਂ ਕਿ ਕੋਈ ਵੱਡਾ ਹਾਦਸਾ ਨਾ ਵਾਪਰ ਜਾਵੇ।

Comments

No comments yet.



Latest News

Number of Visitors - 221269

Share this Post