Friday, 30 Jan 2026

ਗਿਆਸਪੁਰਾ ਇਲਾਕੇ ਵਿੱਚ ਫਿਰ ਗੈਸ ਲੀਕ I

ਲੁਧਿਆਣਾ- ਇਥੋਂ  ਗਿਆਸਪੁਰਾ ਇਲਾਕੇ ਵਿੱਚ ਫਿਰ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਇੱਕ ਔਰਤ ਗੈਸ ਦੀ ਲਪੇਟ ਵਿਚ ਆ ਗਈ, ਗੈਸ ਚੜ੍ਹਣ ਕਾਰਨ ਔਰਤ ਦੇ ਬੇਹੋਸ਼ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਅਤੇ NDRF ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।

 ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ ਇਸੇ ਤਰ੍ਹਾਂ ਗੈਸ ਲੀਕ ਹੋਣ ਕਰਨ 11 ਵਿਅਕਤੀਆਂ ਦੀ ਮੌਤ ਹੋ ਗਈ ਸੀ। ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਉਪਰੰਤ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਇਸ ਘਟਨਾ ਕਾਰਨ ਇਲਾਕੇ ’ਚ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਹੈ।


12

Share News

Login first to enter comments.

Latest News

Number of Visitors - 133103