Friday, 30 Jan 2026

ਨਸ਼ਾ ਤਸਕਰ ਨੂੰ ਲੱਖਾਂ ਦੀ ਮਨੀ ਸਮੇਤ ਕਾਬੂ ਕੀਤਾ ।

ਕਪੂਰਥਲਾ-  ਪੁਲਸ ਨੇ ਕਾਮਯਾਬੀ ਹਾਸਲ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਲੱਖਾਂ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਕਪੂਰਥਲਾ ਪੁਲਸ ਨੇ ਕਾਂਜਲੀ ਰੋਡ 'ਤੇ ਨਾਕਾਬੰਦੀ ਕੀਤੀ ਸੀ ਕਿ ਇਸ ਦੌਰਾਨ ਇੱਕ ਨਸ਼ਾ ਤਸਕਰ ਨੂੰ 10 ਲੱਖ ਰੁਪਏ ਦੀ ਡਰੱਗ ਮਨੀ ਅਤੇ 180 ਗ੍ਰਾਮ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਵਿੱਚ ਐਨ ਡੀ ਪੀ ਐਸ ਐਕਟ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਡੀ.ਐਸ.ਪੀ. ਇਨਵੈਸਟੀਗੇਸ਼ਨ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਨੇ ਕਾਂਜਲੀ ਰੋਡ ਪੁਲੀ, ਪੁਲਸ ਲਾਈਨ ਨੇੜੇ ਗੰਦਾ ਨਾਲਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ। 
ਇਸ ਦੌਰਾਨ ਇਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੂੰ ਆਉਂਦੇ ਦੇਖਿਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ 180 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਵਜੋਂ 10 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਸਕਾਰਪੀਓ ਚਾਲਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਡੋਗਰਾਂਵਾਲ ਵਜੋਂ ਹੋਈ ਹੈ। 

ਡੀਐਸਪੀ ਅਨੁਸਾਰ ਮੁਲਜ਼ਮ ਪੇਸ਼ੇਵਰ ਤਸਕਰ ਹੈ। ਇਸ ’ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਕੇਸ ਦਰਜ ਹਨ। ਉਨਾ ਕਿਹਾ ਕਿ ਪੁੱਛਗਿੱਛ ਦੌਰਾਨ ਇਸ ਦੇ ਸਮੁੱਚੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਹੋਣ ਦੀ ਉਮੀਦ ਹੈ। ਨਸ਼ਾ ਤਸਕਰੀ ਵਿੱਚ ਵਰਤੀ ਜਾਂਦੀ ਸਕਾਰਪੀਓ ਗੱਡੀ ਨੂੰ ਜ਼ਬਤ ਕੀਤਾ ਗਿਆ ਹੈ।


15

Share News

Login first to enter comments.

Latest News

Number of Visitors - 132869